ਫਰੀਦਕੋਟ , 2 ਜੂਨ – (ਪੰਜਾਬ ਡਾਇਰੀ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਵੱਲੋਂ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇਡ਼ੇ ਬੱਸ ਸਟੈਡ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ,ਕੋ ਕਨਵੀਨਰ ਟਹਿਲ ਸਿੰਘ ਸਰਾਭਾ , ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ਤੇ ਕਮਲਜੀਤ ਸਿੰਘ ,ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਹੈ ਕਿ ਇਸ ਕਨਵੈਨਸ਼ਨ ਵਿੱਚ ਫਿਰੋਜ਼ਪੁਰ ,ਫਾਜ਼ਿਲਕਾ , ਫਰੀਦਕੋਟ , ਮੋਗਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਆਪਣੇ ਚੋਣ ਵਾਅਦੇ ਮੁਤਾਬਿਕ, ਰਾਜਸਥਾਨ ਅਤੇ ਛੱਤੀਸਗੜ੍ਹ ਰਾਜ ਸਰਕਾਰਾਂ ਦੇ ਪੈਟਰਨ ਤੇ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਕੇ ਲਾਗੂ ਕੀਤੀ ਜਾਵੇ ।
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ ਤੇ ਧਰਮਿੰਦਰ ਸਿੰਘ ਲੈਕਚਰਾਰ ਨੇ ਦੱਸਿਆ ਹੈ ਕਿ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਨਵੈਨਸ਼ਨ ਵਾਲੇ ਸਥਾਨ ਤੇ ਇੱਕ ਮੀਟਿੰਗ ਕਰਕੇ ਇਸ ਜ਼ੋਨਲ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਲਿਆ ਗਿਆ ਹੈ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ , ਅਸ਼ੋਕ ਕੌਸ਼ਲ ,ਕੁਲਵੰਤ ਸਿੰਘ ਚਾਨੀ , ਸੋਮ ਨਾਥ ਅਰੋਡ਼ਾ , ਗੁਰਚਰਨ ਸਿੰਬਘ ਮਾਨ ਤੇ ਰਮੇਸ਼ ਢੈਪਈ ਆਦਿ ਸ਼ਾਮਲ ਸਨ ।