Image default
ਅਪਰਾਧ ਤਾਜਾ ਖਬਰਾਂ

Breaking- ਪੁਲਿਸ ਗਾਇਕ ਬੱਬੂ ਮਾਨ, ਮਿੱਡੂਖੇੜਾ ਦੇ ਭਰਾ ਅਤੇ ਕਈ ਹੋਰਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਪੁੱਛਗਿੱਛ ਲਈ ਬੁਲਾ ਸਕਦੀ ਹੈ

Breaking- ਪੁਲਿਸ ਗਾਇਕ ਬੱਬੂ ਮਾਨ, ਮਿੱਡੂਖੇੜਾ ਦੇ ਭਰਾ ਅਤੇ ਕਈ ਹੋਰਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਪੁੱਛਗਿੱਛ ਲਈ ਬੁਲਾ ਸਕਦੀ ਹੈ

6 ਦਸੰਬਰ – ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਬਹੁਤ ਸਾਰੇ ਸੂਟਰਾਂ ਨੂੰ ਫੜ ਲਿਆ ਗਿਆ ਹੋਵੇ। ਪਰ ਜਿਹੜੇ ਲੋਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਜੁੜੇ ਹੋਏ ਹਨ ਉਨ੍ਹਾਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ। ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਸਰਕਾਰ ਤੋਂ ਇਹ ਹੀ ਮੰਗ ਕਰ ਰਿਹਾ ਹੈ ਕਿ ਅਸਲ ਦੋਸ਼ੀਆਂ ਨੂੰ ਜਲਦੀ ਫੜਿਆ ਜਾਵੇ ਅਤੇ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ।
ਪੰਜਾਬ ਪੁਲਿਸ ਪਿਛਲੇ ਦਿਨਾਂ ਤੋਂ ਕਈ ਪੰਜਾਬੀ ਸਿੰਗਰਾਂ ਤੋਂ ਪੁੱਛਗਿੱਛ ਵੀ ਕੀਤੀ ਹੈ ਅਤੇ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਪੰਜਾਬ ਦੇ ਪੰਜਾਬੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਨੂੰ ਬਹੁਤ ਜਲਦ ਹੀ ਪੁੱਛਗਿੱਛ ਲਈ ਬੁਲਾ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਮਾਨਸਾ ਪੁਲਿਸ ਬੱਬੂ ਮਾਨ ਦੇ ਨਾਲ-ਨਾਲ ਗਾਇਕ ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਤੇ ਹੋਰਾਂ ਨੂੰ ਵੀ ਬੁਲਾ ਸਕਦੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰੀ ਭਾਸ਼ਣਾਂ ਰਾਹੀਂ ਹੋਮਲੈਂਡ ਦਾ ਵੀ ਜਿ਼ਕਰ ਕਰ ਚੁੱਕੇ ਹਨ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ‘ਤੇ ਵੀ ਦੋਸ਼ ਲਗਾ ਚੁੱਕੇ ਹਨ, ਜਿਨ੍ਹਾਂ ਤੋਂ ਛੇਤੀ ਹੀ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

Related posts

ਪੰਜਾਬੀ ਗਾਇਕ ਸਿੰਘਾ ਵਿਰੁੱਧ ਇਕ ਹੋਰ FIR ਦਰਜ

punjabdiary

Big News- ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ, ਸਰਕਾਰ ਨੇ ਫੈਸਲਾ ਲਿਆ ਵਾਪਿਸ

punjabdiary

Breaking- ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਸਮੱਗਲਿੰਗ ਦੇ ਮਾਮਲੇ ਵਿਚ ਤਸਕਰ ਕੀਤੇ ਗ੍ਰਿਫਤਾਰ

punjabdiary

Leave a Comment