Breaking- ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਕੀਤਾ ਗ੍ਰਿਫਤਾਰ
8, ਦਸੰਬਰ – ਫਿਰ ਇਕ ਵਾਰ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨ ਤੋਂ ਨਿੱਜੀ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਵੇਚਣ ਵਾਲੇ ਦੋ ਤਸਕਰ ਪੁਲਿਸ ਨੇ ਕੀਤੇ ਗ੍ਰਿਫਤਾਰ। ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ 51 ਲੱਖ 3 ਹਜਾਰ ਰੁਪਏ ਡਰੱਗ ਮਨੀ ਦੇ ਨਾਲ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ ਦੇ ਡੀਸੀਪੀ (ਇਨਵੈਸਟੀਗੇਸ਼ਨ) ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ 25 ਅਕਤੂਬਰ ਨੂੰ ਇੱਕ ਡਰੋਨ ਤੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਇੱਥੇ ਸਪਲਾਈ ਕਰਦਾ ਸੀ ਤੇ ਹਵਾਲੇ ਜਰੀਏ ਪਾਕਿਸਤਾਨ ਪੈਸੇ ਭੇਜਦੇ ਸੀ। ਹੁਣ ਪੁਲਿਸ ਗ੍ਰਿਫ਼ਤਾਰ ਕੀਤੇ ਹਰਪ੍ਰੀਤ ਸਿੰਘ ਤੇ ਭਗਵਾਨ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਸ ਰਕਮ ਦਾ ਕੀ ਕਰਨਾ ਸੀ।
ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਪਿਛਲੇ ਹਫ਼ਤੇ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਹੱਦ ‘ਤੇ ਤੈਨਾਤ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਦੀ ਟੀਮ ਹਰ ਵਾਰ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ।