Breaking- ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਸਮੱਗਲਿੰਗ ਦੇ ਮਾਮਲੇ ਵਿਚ ਤਸਕਰ ਕੀਤੇ ਗ੍ਰਿਫਤਾਰ
ਗੁਰਦਾਸਪੁਰ, 3 ਨਵੰਬਰ – (ਬਾਬੂਸ਼ਾਹੀ ਨੈਟਵਰਕ) ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਹਾਈ ਪ੍ਰੋਫਾਈਲ ਮੁਲਜ਼ਮ 72.5 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦੇ ਸਨ। ਮੁੰਬਈ ‘ਚ 22 ਜੁਲਾਈ ਨੂੰ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਤਿੰਨੇ ਮੁਲਜ਼ਮ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ਤੋਂ ਬਰਾਮਦ 72.5 ਕਿਲੋ ਹੈਰੋਇਨ ਦੇ ਮਾਮਲੇ ‘ਚ ਲੋੜੀਂਦੇ ਸਨ। ਗੁਰਸੇਵਕ ਸਿੰਘ ਵਾਸੀ ਪਿੰਡ ਪੰਡੋਰੀ ਗੁਰਦਾਸਪੁਰ, ਮਨਜੀਤ ਸਿੰਘ ਪਿੰਡ ਮਾਵਾ ਅਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਥਾਣਾ ਲੋਪੋਕੇ ਇਨ੍ਹਾਂ ਤਿੰਨਾਂ ਨੂੰ ਗੁਰਦਾਸਪੁਰ ਸੀਆਈਏ ਸਟਾਫ਼ ਵੱਲੋਂ ਨਾਕਾਬੰਦੀ ਦਰਮਿਆਨ ਚੈਕਿੰਗ ਦੌਰਾਨ ਕਾਬੂ ਕੀਤਾ ਗਿਆ। ਪੁਲਿਸ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ 32 ਬੋਰ ਦਾ ਰਿਵਾਲਵਰ ਅਤੇ 12 ਰੌਂਦ ਵੀ ਬਰਾਮਦ ਹੋਏ ਹਨ। ਤਿੰਨੋਂ ਮੁਲਜ਼ਮ ਥਾਰ ਗੱਡੀ ‘ਤੇ ਅੰਮ੍ਰਿਤਸਰ ਤੋਂ ਗੁਰਦਾਸਪੁਰ ਜਾ ਰਹੇ ਸਨ। ਥੋੜੀ ਦੇਰ ਬਾਅਦ ਗੁਰਦਾਸਪੁਰ ਪੁਲਿਸ ਇਸ ਮਾਮਲੇ ‘ਤੇ ਪ੍ਰੈਸ ਵਾਰਤਾ ਕਰਨ ਜਾ ਰਹੀ ਹੈ।