Breaking- ਪੁਲਿਸ ਨੇ ਬਦਮਾਸ਼ਾ ਦੇ ਚੁੰਗਲ ‘ਚੋਂ ਨੌਜਵਾਨ ਨੂੰ ਸੁਰੱਖਿਅਤ ਬਚਾਇਆ, ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ, 19 ਅਗਸਤ – (ਬਾਬੂਸ਼ਾਹੀ ਨੈੱਟਵਰਕ) ਐਸ.ਏ.ਐਸ. ਨਗਰ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਖਰੜ ਦੇ ਇਕ ਨੌਜਵਾਨ, ਜਿਸਨੂੰ ਹਨੀਟਰੈਪ ਕਰਕੇ ਅਗਵਾ ਕਰ ਲਿਆ ਗਿਆ ਸੀ, ਦੇ ਮਾਮਲੇ ਨੂੰ ਮਹਿਜ਼ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।
ਡੀ.ਆਈ.ਜੀ. ਏ.ਜੀ.ਟੀ.ਐਫ.-ਕਮ-ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿੱਚ ਬੀ.ਈ. ਦੇ ਵਿਦਿਆਰਥੀ, ਜਿਸਦੀ ਪਛਾਣ ਹਿਤੇਸ਼ ਭੂਮਲਾ ਵਜੋਂ ਹੋਈ ਹੈ , ਨੂੰ ਬਾ-ਹਿਫ਼ਾਜ਼ਤ ਬਚਾ ਲਿਆ ਹੈ। ਉਕਤ ਵਿਦਿਆਰਥੀ ਨੂੰ ਖਰੜ ਦੇ ਰਣਜੀਤ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ। ਅਗਵਾਹਕਾਰਾਂ ਵਲੋਂ ਲੜਕੇ ਦੇ ਮਾਪਿਆਂ ਤੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ।