Image default
About us

Breaking- ਪੁਲਿਸ ਯਾਦਗਾਰੀ ਦਿਵਸ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

Breaking- ਪੁਲਿਸ ਯਾਦਗਾਰੀ ਦਿਵਸ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

ਸ਼ਹੀਦ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਸ੍ਰੋਤ-ਚੰਦਰ ਗੈਂਦ
ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦਾ ਕਰਜ਼ਦਾਰ ਰਹੇਗਾ-ਰਾਜਪਾਲ ਸਿੰਘ

ਫਰੀਦਕੋਟ, 21 ਅਕਤੂਬਰ – (ਪੰਜਾਬ ਡਾਇਰੀ) ਅੱਜ ਪੁਲੀਸ ਯਾਦਗਾਰੀ ਦਿਵਸ ਤੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ, ਜਿੰਨਾ ਵਿੱਚੋਂ 43 ਸ਼ਹੀਦ ਫਰੀਦਕੋਟ ਜਿਲੇ ਨਾਲ ਸਬੰਧਤ ਸਨ, ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲਾ ਪੱਧਰੀ ਸਮਾਗਮ ਇਥੋਂ ਦੀ ਪੁਲਿਸ ਲਾਈਨ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕਮਿਸ਼ਨਰ ਸ੍ਰੀ ਚੰਦਰ ਗੈਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ,ਜਦਕਿ ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਅਡੀਸ਼ਨਲ ਜਿਲਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਹਿਰੋਕ, ਜ਼ਿਲਾ ਪੁਲੀਸ ਮੁਖੀ ਸ੍ਰੀ ਰਾਜਪਾਲ ਸਿੰਘ, ਅਤੇ ਹੋਰ ਉੱਚ ਸਿਵਲ ਅਤੇ ਪੁਲੀਸ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ,ਐਸ.ਐਸ.ਪੀ. ਸ: ਰਾਜਪਾਲ ਸਿੰਘ ਅਤੇ ਅਡੀਸ਼ਨਲ ਜਿਲਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਹਿਰੋਕ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨਾ ਦੇ ਸਮਾਰਕ ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕਮਿਸ਼ਨਰ ਡਾ. ਚੰਦਰ ਗੈਂਦ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿਚ ਪੁਲਿਸ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ।ਜਿਨਾ ਨੇ ਦੁਸ਼ਮਣ ਨਾਲ ਲਾਹਾ ਲੈ ਕੇ ਦੇਸ਼ ਦੀ ਅਮਨ ਸ਼ਾਂਤੀ ਅਤੇ ਰਾਖੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ। ਸ਼ਹੀਦ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾ ਕਿਹਾ ਕਿ ਸ਼ਹੀਦਾਂ ਦੀ ਇਸ ਅਦੁੱਤੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਅਤੇ ਇਹ ਸ਼ਹੀਦ ਆਉਣ ਵਾਲੀਆਂ ਨਸਲਾਂ ਲਈ ਵੀ ਚਾਨਣ ਮੁਨਾਰਾ ਹਨ।

Advertisement

ਇਸ ਮੌਕੇ ਸ: ਰਾਜਪਾਲ ਸਿੰਘ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਨੇ ਦੱਸਿਆ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸਰਧਾਂਜਲੀਆਂ ਦੇਣ ਲਈ ਅਤੇ ਉਨਾ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਉਨਾ ਕਿਹਾ ਕਿ ਇਹ ਸ਼ਹੀਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਲਈ ਹਮੇਸ਼ਾਂ ਚਾਨਣ ਮੁਨਾਰੇ ਵਜੋਂ ਸਾਡੇ ਦਿਲਾਂ ਵਿੱਚ ਰਹਿਣਗੇ ਅਤੇ ਹੋਰਨਾਂ ਪੁਲਿਸ ਜਵਾਨਾਂ ਲਈ ਆਪਣੀ ਡਿਊਟੀ ਹੋਰ ਜਜ਼ਬੇ, ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਨਾ ਸਰੋਤ ਹਨ। ਉਨਾ ਕਿਹਾ ਕਿ ਸ਼ਹੀਦਾਂ ਦੀ ਇਸ ਲਾਸਾਨੀ ਕੁਰਬਾਨੀ ਸਦਕਾ ਸਮੁੱਚਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਕਰਜਦਾਰ ਰਹੇਗਾ। ਇਸ ਸਮਾਗਮ ਦਾ ਮੰਚ ਸੰਚਾਲਨ ਜਿਲਾ ਮੀਡੀਆ ਕੁਆਰਡੀਨੇਟਰ ਸਿੱਖਿਆ ਵਿਭਾਗ ਸ੍ਰੀ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਇਆ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਪ੍ਰਸ਼ਾਂਤ ਵਰਮਾ,ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਜਿਲਾ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੀਤਪਾਲਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ, ਸ੍ਰੀ ਹਰਜਿੰਦਰ ਸਿੰਘ ਧਾਲੀਵਾਲ (ਰਿਟਾ. ਡੀ.ਐਸ.ਪੀ.) ਪ੍ਰਧਾਨ ਪੰਜਾਬ ਪੁਲਿਸ ਐਸੋਸੀਏਸ਼ਨ ਫਰੀਦਕੋਟ, ਐਸ.ਪੀ.(ਐਚ) ਸ੍ਰੀ ਅਨਿਲ ਕੁਮਾਰ, ਡੀ.ਐਸ.ਪੀ.(ਐਚ) ਗੁਰਮੀਤ ਸਿੰਘ ਬਰਾੜ, ਡੀ.ਐਸ.ਪੀ. (ਡੀ.) ਸ੍ਰੀ ਸਰਵਜੀਤ ਸਿੰਘ ਬਰਾੜ, ਡੀ.ਐਸ.ਪੀ., ਐਨ.ਡੀ.ਪੀ.ਐਸ ਸ੍ਰੀ ਸੁਨੀਲ ਕੁਮਾਰ, ਡੀ.ਐਸ.ਪੀ.(ਐਸ) ਜਸਮੀਤ ਸਿੰਘ ਧਾਲੀਵਾਲ, ਸਮਾਜ ਸੇਵੀ ਸ੍ਰੀ ਪ੍ਰਵੀਨ ਕਾਲਾ, ਰਿਟਾ. ਇੰਸਪੈਕਟਰ ਸ੍ਰੀ ਬਲਦੇਵ ਸਿੰਘ, ਸ੍ਰੀ ਦਿਲਬਾਗ ਸਿੰਘ, ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Related posts

Breaking- ਸਾਲ 2024 ਤੱਕ ਦੇਸ਼ ਵਿਚ NIA ਦੇ ਆਫਿਸ ਖੋਲ੍ਹੇ ਜਾਣਗੇ

punjabdiary

Breaking- ਅਹਿਮ ਖ਼ਬਰ – ਟਾਟਾ ਸਟੀਲ ਲਿਮੀਟਡ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲੁਧਿਆਣਾ ਵਿੱਚ ਹੋਵੇਗਾ – ਭਗਵੰਤ ਮਾਨ

punjabdiary

ਡੀਜੀਪੀ ਗੌਰਵ ਯਾਦਵ ਪਹੁੰਚੇ ਲੁਧਿਆਣਾ: ਬੱਸ ਸਟੈਂਡ ‘ਤੇ ਕੀਤੀ ਚੈਕਿੰਗ, 2 ਦਿਨ ਜਾਰੀ ਰਹੇਗੀ ਸਰਚ

punjabdiary

Leave a Comment