Image default
ਤਾਜਾ ਖਬਰਾਂ

Breaking- ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਰਾਜ ਪੱਧਰੀ ਜਨਤਾ ਦਰਬਾਰ

Breaking- ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਰਾਜ ਪੱਧਰੀ ਜਨਤਾ ਦਰਬਾਰ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਮੌਕੇ ਉੱਤੇ ਨਿਪਟਾਰਾ
ਅਗਾਊਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ ਤੇ ਵੈਬਸਾਈਟ ਜਾਰੀ

ਫਰੀਦਕੋਟ, 17 ਫਰਵਰੀ – (ਪੰਜਾਬ ਡਾਇਰੀ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ ਮਿਤੀ 23 ਫਰਵਰੀ, 2023 ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ, ਜਿਸ ਵਿੱਚ ਜਲ ਸਪਲਾਈ ਵਿਭਾਗ ਦੇ ਪੂਰੇ ਪੰਜਾਬ ਦੇ ਮੁੱਖ ਇੰਜੀਨੀਅਰ ਸ਼ਾਮਿਲ ਹੋਣਗੇ ਜਦਕਿ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਆਪਣੇ ਆਪਣੇ ਦਫ਼ਤਰਾਂ ਰਾਹੀਂ ਹੀ ਆਨਲਾਈਨ ਇਸ ਦਰਬਾਰ ਨੂੰ ਅਟੈਂਡ ਕਰਨਗੇ। ਜਨਤਾ ਦਰਬਾਰ ਵਿਚ ਮੰਤਰੀ ਸਾਬ ਨਾਲ ਪ੍ਰਿਸੀਪਲ ਸੈਕਟਰੀ ਅਤੇ ਐਚ.ਓ.ਡੀ ਮੁਖੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੀ ਮੌਜੂਦ ਰਹਿਣਗੇ।
ਐਕਸੀਅਨ ਸ੍ਰੀ ਜਸਵਿੰਦਰ ਸਿੰਘ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾ ਟੋਲ ਫ੍ਰੀ ਨੰਬਰ 1800-180-2468, ਦੂਜਾ ਈ ਮੇਲ dwsssnkhelpdesk@gmail.com ਉੱਪਰ ਅਤੇ ਤੀਜਾ ਵੈਬਸਾਈਟ https://dwss.punjab.gov.in ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗੇਤੀਆਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫਸਟ ਕਮ ਫਸਟ ਸਰਵ ਦੇ ਆਧਾਰ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲੇ ਦੀ ਪੇਂਡੂ ਇਲਾਕੇ ਦੀ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਐਕਸੀਅਨ ਜਲ ਸਪਲਾਈ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਗਰਿਕ ਆਪਣੇ ਵਰਚੂਅਲ ਰੂਮ ਵਿੱਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਅਨੁਸਾਰ ਇੱਕ ਇੱਕ ਕਰਕੇ ਨਾਗਰਿਕ ਆਉਣਗੇ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸ਼ਿਕਾਇਤ ਸੁਣ ਕੇ ਉਨ੍ਹਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਹ ਰਾਜ ਪੱਧਰੀ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।

Advertisement

Related posts

Breaking- ਸਿੱਖ ਜਥੇਬੰਦੀਆਂ ਵਲੋਂ ਸਰਕਾਰ ਨੂੰ ਹੋਰ ਸਮਾਂ ਦੇਣ ਤੋਂ ਨਾਂਹ- ਗੋਲੀ ਕਾਂਡ ਮਾਮਲਾ

punjabdiary

ਵੱਡੀ ਖ਼ਬਰ – ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦੇ ਸੱਦੇ ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਖੇ ਹੜਤਾਲ ਕੀਤੀ ਗਈ ।

punjabdiary

ਚੰਨੀ ਸਰਕਾਰ ਦੇ 36 ਹਜਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਘਟਾ ਕੇ 35 ਹਜਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਮਾਨ ਸਰਕਾਰ ਵੱਲੋਂ ਕਿਸ ਡਾਟੇ ਅਧਾਰਿਤ ਕੀਤਾ,ਆਊਟ ਸੋਰਸ਼ ਕਾਮਿਆਂ ਦਾ ਡਾਟਾ ਕਿਸ ਮੋਡਲ ਤੇ ਹੋਵੇਗਾ ਅੱਪ ਲੋਡ :-ਲੁਬਾਣਾ -ਰਾਣਵਾਂ

punjabdiary

Leave a Comment