Image default
ਤਾਜਾ ਖਬਰਾਂ

Breaking – ਪ੍ਰਦੂਸ਼ਣ ਦੀ ਰੋਕਥਾਮ ਲਈ ਵਿਸ਼ੇਸ਼ ਯਤਨਾਂ ਦੀ ਲੋੜ – ਕਮਿਸ਼ਨਰ ਚੰਦਰ ਗੈਂਦ

Breaking – ਪ੍ਰਦੂਸ਼ਣ ਦੀ ਰੋਕਥਾਮ ਲਈ ਵਿਸ਼ੇਸ਼ ਯਤਨਾਂ ਦੀ ਲੋੜ – ਕਮਿਸ਼ਨਰ ਚੰਦਰ ਗੈਂਦ

ਕਮਿਸ਼ਨਰ ਮੰਡਲ ਫਰੀਦਕੋਟ ਨੇ ਕੋਟਕਪੂਰਾ ਵਿਖੇ ਸ੍ਰੀ ਮੁਕਤਸਰ ਸਾਹਿਬ ਰੋਡ ਤੇ ਬਣਾਏ ਘਰੇਲੂ ਖਾਦ ਪ੍ਰੋਜੈਕਟ ਦਾ ਵੀ ਕੀਤਾ ਦੌਰਾ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਮੰਡਲ ਫਰੀਦਕੋਟ ਨੇ ਜਿਲ੍ਹਾ ਵਾਤਾਵਰਨ ਪਲਾਨ ਦੇ ਕੰਮਾਂ ਦੀ ਕੀਤੀ ਸਮੀਖਿਆ

ਫਰੀਦਕੋਟ, 17 ਮਾਰਚ – (ਪੰਜਾਬ ਡਾਇਰੀ) ਕਮਿਸ਼ਨਰ ਮੰਡਲ ਫਰੀਦਕੋਟ ਸ੍ਰੀ ਚੰਦਰ ਗੈਂਦ ਨੇ ਵੀਰਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਵਾਤਾਵਰਨ ਪਲਾਨ ਸਬੰਧੀ, ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦੇ ਹੋਏ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ । ਵਾਤਾਵਰਨ ਸੰਭਾਲ ਸਬੰਧੀ ਸਾਨੂੰ ਹਰ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਦੇ ਮੌਜੂਦ ਸਨ।
ਇਸ ਦੌਰਾਨ ਕਮਿਸ਼ਨਰ ਮੰਡਲ ਫਰੀਦਕੋਟ ਸ੍ਰੀ ਚੰਦਰ ਗੈਂਦ ਨੇ ਜਿਲ੍ਹਾ ਵਾਤਾਵਰਨ ਪਲਾਨ ਵਿੱਚ ਦਰਸਾਏ ਕੰਮਾਂ ਦੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚਲਾਏ ਜਾ ਰਹੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ, ਸਬੰਧਤ ਐਸ.ਡੀ.ਐਮਜ਼ ਵੱਲੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਬਣਾਏ ਗਏ ਪਲਾਨ ਦੇ ਮੁਤਾਬਿਕ ਇੱਕਠਾ ਕਰਕੇ ਪਿੱਟਸ ਵਿੱਚ ਲਿਆਂਦਾ ਜਾਵੇ ਅਤੇ ਇਸ ਦੇ ਮੁੜ ਪ੍ਰਯੋਗ ਸਬੰਧੀ ਯੋਜਨਾਬੱਧ ਤਰੀਕੇ ਨਾਲ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੂੜੇ ਦੇ ਪ੍ਰਬੰਧ ਦੇ ਲਈ ਡੋਰ ਟੂ ਡੋਰ ਕੁਲੈਕਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਾਫ ਸਫਾਈ, ਕੂੜੇ ਨੂੰ ਲਿਆਉਣ ਦੇ ਲਈ ਪ੍ਰਯੋਗ ਕੀਤੇ ਜਾਂਦੇ ਸਾਧਨਾਂ, ਡਰਾਈ ਵੇਸਟ ਮੈਨੇਜਮੈਂਟ, ਮੁੜ ਪ੍ਰਯੋਗ ਵਿੱਚ ਲਿਆਉਣ, ਕੂੜੇ ਨੂੰ ਸੁੱਟਣ ਦੇ ਲਈ ਬਣਾਏ ਗਏ ਡੰਪ, ਡੰਪ ਦੇ ਆਲੇ ਦੁਆਲੇ ਬਣਾਈ ਗਈ ਚਾਰਦੀਵਾਰੀ, ਬਾਈਓ ਵੇਸਟ ਮੈਨੇਜਮੈਂਟ, ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੇ ਪ੍ਰਬੰਧ, ਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਂਟ, ਪਲਾਸਟਿਕ ਉਦਯੋਗਾਂ ਦੀ ਰਜਿਸਟਰੇਸ਼ਨ, ਕੂੜੇ ਨੂੰ ਇੱਕ ਜਗ੍ਹਾਂ ਤੋਂ ਦੂਜੀ ਜਗ੍ਹਾਂ ਲੈ ਕੇ ਜਾਣ, ਹਵਾ ਅਤੇ ਪਾਣੀ ਦੀ ਸ਼ੁੱਧਤਾ ਮੈਨੇਜਮੈਂਟ, ਵੇਸਟ ਮੈਨੇਜਮੈਂਟ ਸਬੰਧੀ ਫੰਡ, ਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਗੰਦੇ ਪਾਣੀ ਨੂੰ ਨਦੀਆਂ ਵਿੱਚ ਵਹਿਣ ਤੋਂ ਰੋਕਣ ਆਦਿ ਸਬੰਧੀ ਵਿਭਾਗ ਦੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਸਬੰਧੀ ਜੋ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਦੂਸ਼ਣ ਰੋਕਥਾਮ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਮੀਟਿੰਗ ਉਪੰਰਤ ਕਮਿਸ਼ਨਰ ਮੰਡਲ ਫਰੀਦਕੋਟ ਸ੍ਰੀ ਚੰਦਰ ਗੈਂਦ ਨੇ ਕੋਟਕਪੂਰਾ ਵਿਖੇ ਸ੍ਰੀ ਮੁਕਤਸਰ ਰੋਡ ਤੇ ਬਣਾਏ ਗਏ ਘਰੇਲੂ ਕੂੜੇ ਤੋਂ ਤਿਆਰ ਔਰਗੈਨਿਕ ਖਾਦ ਬਣਾਉਣ ਲਈ ਲਗਾਏ ਗਏ ਪ੍ਰੋਜੈਕਟ ਦਾ ਨਿਰੀਖਣ ਕੀਤਾ ਅਤੇ ਇਸ ਸਾਰੀ ਪ੍ਰਕਿਰਿਆ ਨੂੰ ਵਾਚਿਆ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓ ਸੇਪਚਨ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਤੁਸ਼ਿਤਾ ਗੁਲਾਟੀ, ਜਿਲ੍ਹਾ ਮਾਲ ਅਫਸਰ ਡਾ. ਅਜੀਤਪਾਲ ਸਿੰਘ ਚਹਿਲ, ਐਕਸੀਅਨ ਪੋਲਿਊਸ਼ਨ ਕੰਟਰੋਲ ਬੋਰਡ ਗੁਨੀਤ ਸੇਠੀ, ਸਿਵਲ ਸਰਜਨ ਡਾ. ਨਰੇਸ਼ ਬਠਲਾ, ਐਸ.ਐਮ.ਓ ਡਾ. ਚੰਦਰ ਸ਼ੇਖਰ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਡੀ.ਡੀ.ਪੀ. ਓ ਸ੍ਰੀ ਧਰਮਪਾਲ, ਈ. ਓ ਫਰੀਦਕੋਟ/ ਜੈਤੋ ਸ੍ਰੀ ਰਵੀ ਕੁਮਾਰ, ਈ. ਓ ਕੋਟਕਪੂਰਾ ਅਮਰਿੰਦਰ ਸਿੰਘ, ਡਾ. ਪੁਸ਼ਪਿੰਦਰ ਕੂਕਾ, ਐਸ.ਡੀ.ਉ ਸੀਵਰੇਜ ਬੋਰਡ ਗੁਰਪਾਲ ਸਿੰਘ, ਐਕਸੀਅਨ ਸ੍ਰੀ ਰਾਕੇਸ਼ ਕੰਬੋਜ਼, ਡੀ.ਐਸ.ਪੀ. ਗੁਰਮੀਤ ਸਿੰਘ ਬਰਾੜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisement

Related posts

ਅੱਜ ਤੋਂ ਤਹਿਸੀਲ ‘ਚ ਨਹੀਂ ਹੋਵੇਗਾ ਕੋਈ ਕੰਮ: ਮਾਲ ਅਧਿਕਾਰੀ ਮੁਅੱਤਲੀ ਦੇ ਵਿਰੋਧ ‘ਚ 6 ਜੂਨ ਤੱਕ ਸਮੂਹਿਕ ਛੁੱਟੀ ‘ਤੇ

punjabdiary

Big News – ਬਾਲੜਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ਤੇ ਜੇਲ੍ਹ ਪ੍ਰਸਾਸ਼ਨ ਨੇ ਵੱਟੀ ਦੜ੍ਹ!

punjabdiary

ਵੱਡੀ ਖ਼ਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ

punjabdiary

Leave a Comment