Breaking- ਪ੍ਰਿੰਸੀਪਲ ਨੂੰ ਮੋਬਾਈਲ ਤੇ ਧਮਕੀ ਭਰਿਆ ਮੈਸੇਜ ਭੇਜਣ ਵਾਲਿਆ ਦੀ ਪੁਲਿਸ ਨੇ ਕੀਤੀ ਪਛਾਣ, ਉਨ੍ਹਾਂ ਕੋਲੋ ਪੁਲਿਸ ਪੁੱਛ-ਗਿੱਛ ਕਰ ਰਹੀ
8 ਸਤੰਬਰ – ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਮੁਸ਼ਤੈਦੀ ਦਿਖਾਉਂਦਿਆਂ ਮਾਮਲੇ ਨੂੰ ਹੱਲ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਕੂਲ ਦੇ ਪ੍ਰਿੰਸੀਪਲ ਨੂੰ ਮੋਬਾਈਲ ਤੇ ਧਮਕੀ ਭਰਿਆ ਮੈਸੇਜ ਆਇਆ ਸੀ ਜਿਸ ਵਿੱਚ ਇਹ ਲਿਖਿਆ ਸੀ ਕਿ ਸਕੂਲ ਨੂੰ ਬੰਬ ਨਾਲ ਉਡਾਇਆ ਜਾਵੇਗਾ ਤੇ ਗੋਲੀਆਂ ਚੱਲਣ ਗੀਆਂ। ਇਹ ਮੈਸੇਜ ਸੋਸ਼ਲ ਮੀਡੀਆ ਜ਼ਰੀਏ ਵੀ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਇਸ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਤਾਂ ਪਤਾ ਲੱਗਾ ਤਾਂ ਸਕੂਲ ਵਿੱਚ ਪੜਨ ਵਾਲੇ ਤਿੰਨ ਬੱਚਿਆਂ ਵੱਲੋਂ ਹੀ ਧਮਕੀ ਦਿੱਤੀ ਗਈ ਸੀ। ਪੁਲਿਸ ਵੱਲੋਂ ਤਿੰਨੇ ਬੱਚਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਚਿਆਂ ਖਿਲਾਫ ਕਾਰਵਾਈ ਕਰਨ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ।
ਅੰਮ੍ਰਿਤਸਰ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਹ ਪਤਾ ਲਗਾਇਆ ਕਿ ਇਹ ਧਮਕੀ ਭਰੇ ਸੁਨੇਹੇ ਡੀਏਵੀ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਭੇਜੇ ਸਨ ਤੇ ਪੁਲਿਸ ਕੋਲ ਵਿਦਿਆਰਥੀ ਇਹ ਗੱਲ ਕਬੂਲ ਵੀ ਕਰ ਚੁੱਕੇ ਹਨ।