Image default
ਅਪਰਾਧ ਤਾਜਾ ਖਬਰਾਂ

Breaking- ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਮਾਰਿਆ

Breaking- ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਮਾਰਿਆ

16 ਅਗਸਤ – ਅਮਰੀਕਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਮਿੱਸੀਸਿਪੀ ਸੂਬੇ ਦੀ ਹੈ, ਜਿਥੇ ਕਪੂਰਥਲਾ ਦੇ ਪਿੰਡ ਢੈਪਈ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਨਾਂਅ ਪਰਮਵੀਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 33 ਸਾਲ ਸੀ।
ਪਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਿਆ ਸੀ। ਪਤਾ ਲੱਗਿਆ ਹੈ ਕਿ ਨੌਜਵਾਨ ਪਰਮਜੀਤ ਸਿੰਘ ਟੋਪੇਲੇ ਸ਼ਹਿਰ ਦੇ ਇੱਕ ਗੈਸ ਸਟੇਸ਼ਨ ਨਜ਼ਦੀਕ ਇੱਕ ਸਟੋਰ ‘ਤੇ ਕਲਰਕ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਟੋਰ ਉਪਰ ਬੈਠਾ ਹੋਇਆ ਸੀ। ਇਸ ਦੌਰਾਨ ਇੱਕ ਕਾਲੇ ਰੰਗ ਦਾ ਨੌਜਵਾਨ ਲੁੱਟ ਕਰਨ ਦੀ ਨੀਅਤ ਨਾਲ ਸਟੋਰ ਉਪਰ ਆਇਆ, ਜਿਸ ਦੌਰਾਨ ਮੁਲਜ਼ਮ ਨੇ ਪਰਮਜੀਤ ਸਿੰਘ ‘ਤੇ ਗੋਲੀ ਚਲਾ ਦਿੱਤੀ। ਨਤੀਜੇ ਵੱਜੋਂ ਪਰਮਜੀਤ ਸਿੰਘ ਦੀ ਮੌਕੇ ਉਪਰ ਹੀ ਮੌਤ ਹੋ ਗਈ।

Related posts

ਫਖਰ-ਏ-ਕੌਮ ਗਿਆਨੀ ਦਿੱਤ ਸਿੰਘ ਐਵਾਰਡ ਲਈ ਡਾ. ਦੇਵਿੰਦਰ ਸੈਫੀ ਦੀ ਚੋਣ

punjabdiary

Breaking- ਪੰਜਾਬ ਦੀ ਸਪੈਸ਼ਲ ਟਾਸਕ ਫੋਰਸ ਨੇ ਹਥਿਆਰਾਂ ਸਮੇਤ ਵਿਅਕਤੀ ਨੂੰ ਕੀਤਾ ਕਾਬੂ

punjabdiary

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਆਯੋਜਨ

punjabdiary

Leave a Comment