Breaking- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿਚ ਕਿਉ, ਵਿਸਥਾਰ ਨਾਲ
ਚੰਡੀਗੜ੍ਹ, 7 ਸਤੰਬਰ – ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਫਿਲਹਾਲ ਟਲ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਵੀ ਉਸ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਉਸ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਸੀ। ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ।
ਸਪੱਸ਼ਟ ਹੈ ਕਿ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਮੁੜ ਅਦਾਲਤ ਵਿਚ ਜਾਣਾ ਪਵੇਗਾ।ਜ਼ਿਕਰਯੋਗ ਹੈ ਕਿ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।