Breaking- ਪੰਜਾਬ ਅਤੇ ਹੋਰਨਾਂ ਰਾਜਾਂ ਵਿਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
3 ਸਤੰਬਰ – ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਖ਼ੁਫ਼ੀਆ ਜਾਣਕਾਰੀ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਅਸਲਾ ਸਪਲਾਇਰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਮੱਧ ਪ੍ਰਦੇਸ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹਨ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲਾ ਖਰਗੋਨ ਵਿਚ ਰਹਿਣ ਵਾਲੇ ਵਜੋਂ ਕੀਤੀ ਗਈ ਹੈ। ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗਿ੍ਰਫਤਾਰ ਕੀਤਾ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮਿ੍ਰਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 10.08.2022 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।