Image default
ਤਾਜਾ ਖਬਰਾਂ

Breaking- ਪੰਜਾਬ ਦੇ ਜੇਲ੍ਹ ਵਿਭਾਗ ਦੀ ਪਹਿਲਕਦੀ, ਹੁਣ ਜੇਲ੍ਹ ਵਿਚ ਕੈਦੀ ਆਪਣੇ ਜੀਵਨ ਸਾਥੀ ਨਾਲ ਸਮਾਂ ਬਿਤਾ ਸਕਣਗੇ

Breaking- ਪੰਜਾਬ ਦੇ ਜੇਲ੍ਹ ਵਿਭਾਗ ਦੀ ਪਹਿਲਕਦੀ, ਹੁਣ ਜੇਲ੍ਹ ਵਿਚ ਕੈਦੀ ਆਪਣੇ ਜੀਵਨ ਸਾਥੀ ਨਾਲ ਸਮਾਂ ਬਿਤਾ ਸਕਣਗੇ

21 ਸਤੰਬਰ – ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ ਸਾਥੀ ਕੁਝ ਸਮਾਂ ਜੇਲ੍ਹ ਵਿੱਚ ਬਿਤਾ ਸਕਣਗੇ। ਪੰਜਾਬ ਦੇ ਵਧੀਕ ਡੀਜੀਪੀ (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਪਹਿਲਕਦਮੀ ਦੀ ਸ਼ੁਰੂਆਤ ਅੱਜ ਤੋਂ ਹੀ ਕੀਤੀ ਗਈ ਹੈ ਤੇ ਸ਼ੁਰੂਆਤੀ ਦੌਰ ’ਚ ਇਹ ਸਹੂਲਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ, ਨਾਭਾ ਦੀ ਨਵੀਂ ਜੇਲ੍ਹ ਅਤੇ ਬਠਿੰਡਾ ਵਿੱਚ ਸਥਿਤ ਔਰਤਾਂ ਦੀ ਜੇਲ੍ਹ ਵਿੱਚ ਦਿੱਤੀ ਗਈ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੰਗੀਨ ਅਪਰਾਧਾਂ ਦੇ ਦੋਸ਼ਾਂ ਤਹਿਤ ਬੰਦੀ, ਗੈਂਗਸਟਰ ਜਾਂ ਜਿਨ੍ਹਾਂ ਕੈਦੀਆਂ ਨੂੰ ਜ਼ੋਖਮ ਵਾਲੇ ਦਾਇਰੇ ਹੇਠ ਮੰਨਿਆ ਜਾਂਦਾ ਹੈ, ਨੂੰ ਇਹ ਸਹੂਲਤ ਨਹੀਂ ਦਿੱਤੀ ਜਾਵੇਗੀ।
ਸੂਬੇ ਦੇ ਜੇਲ੍ਹ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਚੰਗੇ ਆਚਰਨ ਵਾਲੇ ਕੈਦੀਆਂ ਲਈ ਅਜਿਹੀ ਸਹੂਲਤ ਦੇਣ ਵਾਲਾ ਪੰਜਾਬ ਪਹਿਲਾ ਸੂਬਾ ਹੈ ਤੇ ਆਮ ਤੌਰ ’ਤੇ ਇਸ ਤਰ੍ਹਾਂ ਦੀ ਸਹੂਲਤ ਪੱਛਮੀ ਮੁਲਕਾਂ ਦੀਆਂ ਜੇਲ੍ਹਾਂ ਵਿੱਚ ਦਿੱਤੀ ਜਾਂਦੀ ਹੈ। ਅਧਿਕਾਰੀਆਂ ਦਾ ਦੱਸਣਾ ਹੈ ਕਿ ਸਭ ਤੋਂ ਪਹਿਲੀ ਗੱਲ ਤਾਂ ਇਹ ਸਹੂਲਤ ਅਜਿਹੇ ਕੈਦੀਆਂ ਨੂੰ ਦਿੱਤੀ ਜਾਵੇਗੀ ਜੋ ਲੰਮੇ ਸਮੇਂ ਤੋਂ ਜੇਲ੍ਹ ਦੀ ਚਾਰਦੀਵਾਰੀ ਵਿੱਚ ਬੰਦ ਹਨ। ਜੇਲ੍ਹ ਵਿੱਚ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ ਸਮਾਂ ਬਿਤਾਉਣ ਲਈ ਦੋ ਘੰਟੇ ਦਾ ਸਮਾਂ ਦਿੱਤਾ ਜਾਵੇਤਾ ਤੇ ਇਸ ਲਈ ਵਿਸ਼ੇਸ਼ ਤੌਰ ’ਤੇ ਇੱਕ ਕਮਰਾ ਜਿਸ ਨਾਲ ਗੁਸਲਖਾਨੇ ਦੀ ਸਹੂਲਤ ਹੋਵੇ, ਵੱਖਰੇ ਤੌਰ ’ਤੇ ਅਲਾਟ ਕੀਤਾ ਗਿਆ ਹੈ।

ਇਹ ਸਹੂਲਤ ਇੱਕ ਕੈਦੀ ਨੂੰ ਤਿੰਨਾਂ ਮਹੀਨਿਆਂ ’ਚ ਇੱਕ ਵਾਰੀ ਦਿੱਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਨਾਲ ਜੇਲ੍ਹ ਵਿੱਚ ਲੰਮੇ ਸਮੇਂ ਤੋਂ ਸਜ਼ਾ ਭੁਗਤ ਰਹੇ ਕੈਦੀਆਂ ਦੇ ਨਿੱਜੀ ਪਰਿਵਾਰਕ ਰਿਸ਼ਤਿਆਂ ’ਚ ਹੀ ਸੁਧਾਰ ਨਹੀਂ ਹੋਵੇਗਾ ਸਗੋਂ ਕੈਦੀਆਂ ਨੂੰ ਜੇਲ੍ਹਾਂ ਅੰਦਰ ਚੰਗਾ ਆਚਰਨ ਰੱਖਣ ਦੀ ਜ਼ਰੂਰਤ ਮਹਿਸੂਸ ਹੋਵੇਗੀ ਤੇ ਭਵਿੱਖ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੀ ਗਿਣਤੀ ਵਧਣਾ ਯਕੀਨੀ ਹੈ। ਜੇਲ੍ਹ ਵਿੱਚ ਬੰਦ ਕੈਦੀ ਜੋ ਵੀ ਔਰਤ ਜਾਂ ਮਰਦ ਹੋਵੇ, ਉਸ ਦੇ ਜੀਵਨ ਸਾਥੀ ਹੋਣ ਦਾ ਪ੍ਰਮਾਣ ਦੇਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਮੈਡੀਕਲ ਸਰਟੀਫਿਕੇਟ ਦਿੱਤੇ ਜਾਣ ਤੋਂ ਬਾਅਦ ਹੀ ਇਸ ਵਿਸ਼ੇਸ਼ ਮੁਲਾਕਾਤ ਦਾ ਹੱਕਦਾਰ ਹੋਵੇਗਾ।

Advertisement

Related posts

ਪੀਪੀਸੀਬੀ ਵੱਲੋਂ 163 ਨਗਰ ਪਾਲਿਕਾਵਾਂ ਤੇ ਨਗਰ ਨਿਗਮਾਂ ਨੂੰ 35.26 ਕਰੋੜ ਰੁਪਏ ਜੁਰਮਾਨਾ

punjabdiary

Breaking- ਹੁਣ ਕਰਾਫਟ ਮੇਲਾ 30 ਸਤੰਬਰ ਤੱਕ ਚੱਲੇਗਾ-ਡਿਪਟੀ ਕਮਿਸ਼ਨਰ ਲੋਕਾਂ ਤੇ ਦੁਕਾਨਦਾਰਾਂ ਦੀ ਮੰਗ ਤੇ ਪ੍ਰਸ਼ਾਸ਼ਨ ਨੇ ਲਿਆ ਫੈਸਲਾ

punjabdiary

ਚੋਰ ਗਰੋਹ ਵੱਲੋਂ ਖੇਤਾਂ ਚੋਂ ਮੋਟਰਾਂ ਤੇ ਟਰਾਂਸਫਾਰਮਰ ਚੋਰੀ, ਕਿਸਾਨ ਪ੍ਰੇਸ਼ਾਨ

punjabdiary

Leave a Comment