Breaking- ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਵਿਚ ਅੱਜ, ਪੈਨਸ਼ਨ ਬਹਾਲ ਕਰਨ ਸਮੇਤ ਹੋਰ ਕਈ ਜ਼ਰੂਰ ਫੈਸਲੇ ਕੀਤੇ
ਚੰਡੀਗੜ੍ਹ, 21 ਅਕਤੂਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਫੈਸਲੇ ਲਏ ਹਨ। ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ, ਮੁਲਾਜ਼ਮਾਂ ਦੇ ਡੀਏ ਵਿਚ 6 ਫੀਸਦੀ ਵਾਧਾ ਕੀਤਾ ਗਿਆ ਹੈ। ਜਿਹਨਾਂ ‘ਚ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਅਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਅੱਜ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ..ਜਿਹਨਾਂ 'ਚ ਅਹਿਮ ਫੈਸਲੇ ਨੇ:
1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
Advertisement2. ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ..
3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
— Bhagwant Mann (@BhagwantMann) October 21, 2022