Breaking- ਪੰਜਾਬ ਦੇ ਵੱਖ ਵੱਖ ਵਿਭਾਗਾਂ ਤੇ ਬੋਰਡਾਂ ਵਿੱਚ ਕੰਮ ਕਰਦੇ ਆਊਟਸੋਰਸ ਕਾਮਿਆਂ ਨਾਲ ਕੀਤਾ ਵਾਅਦਾ ਪੂਰਾ ਕਰੇ ਭਗਵੰਤ ਸਿੰਘ ਮਾਨ ਸਰਕਾਰ – ਹਰਵਿੰਦਰ ਸ਼ਰਮਾ
29 ਜਨਵਰੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਤੇਜ਼
ਕੋਟਕਪੂਰਾ, 12 ਜਨਵਰੀ – (ਪੰਜਾਬ ਡਾਇਰੀ) ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਜਨਰਲ ਸਕੱਤਰ ਹਰਵਿੰਦਰ ਸ਼ਰਮਾ ਤੇ ਪ੍ਰੈੱਸ ਸਕੱਤਰ ਸ਼ਿਵ ਨਾਥ ਦਰਦੀ, ਬਾਬਾ ਫਰੀਦ ਯੂਨਵਰਸਿਟੀ ਸਕਿਰਉਟੀ ਗਾਰਡ ਯੂਨੀਅਨ ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਪੰਜਾਬ ਦੀ ਸਤਾ ਸੰਭਾਲਣ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਅਤੇ ਬੋਰਡਾਂ ਵਿਚ ਚੱਲ ਰਹੀ ਆਊਟਸੋਰਸ ਦੀ ਪ੍ਰਥਾ ਬੰਦ ਕਰਕੇ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਸਬਧੰਤ ਵਿਭਾਗਾਂ ਵੱਲੋਂ ਖੁਦ ਕੀਤੀ ਜਾਵੇਗੀ ।
ਆਗੂਆਂ ਨੇ ਅੱਗੇ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਸ ਦਿਸ਼ਾ ਵੱਲ ਕੋਈ ਠੋਸ ਅਤੇ ਸਾਰਥਕ ਕਦਮ ਨਹੀਂ ਚੁੱਕੇ ਗਏ ਜਿਸ ਕਰਕੇ ਅਉਟਸੋਸਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮ ਨਿਰਾਸ਼ਤਾ ਦੇ ਆਲਮ ਵਿਚੋਂ ਦੀ ਗੁਜ਼ਰ ਰਹ ਹਨ । ਆਗੂਆਂ ਨੇ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਟੇਟ ਟਰਾਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਧੀਨ ਆਊਟਸੋਰਸਿੰਗ ਤਹਿਤ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ 31 ਮਾਰਚ 2023 ਤੋਂ ਬਾਅਦ ਜਾਰੀ ਰੱਖਣ ਬਾਰੇ ਆਪਣੇ ਅਧੀਨ ਕੰਮ ਕਰਦੇ ਅਧਿਕਾਰੀਆਂ ਨਾਲ ਲਿਖਾ ਪੜੀ ਕੀਤੀ ਜਾ ਰਹੀ ਹੈ ਜਿਸ ਤੋਂ ਲਗਦਾ ਹੈ ਕਿ ਪੰਜਾਬ ਵਿਚ ਨੇੜਲੇ ਭਵਿੱਖ ਅਧੀਨ ਆਊਟ ਸੋਰਸ ਪ੍ਰਣਾਲੀ ਦੇ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ । ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਆਊਟ ਸੋਰਸ ਮੁਲਾਜ਼ਮਾਂ ਨਾਲ ਕੀਤਾ ਚੋਣ ਵਾਅਦਾ ਤੁਰੰਤ ਪੂਰਾ ਕੀਤਾ ਜਾਵੇ । ਉਨ੍ਹਾਂ ਅੱਗੇ ਦਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ,ਚੰਡੀਗੜ ਵੱਲੋਂ 29 ਜਨਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਤੇ ਮਜ਼ਾਹਰੇ ਵਿੱਚ ਭਾਗ ਲੈਣ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਉਤਸ਼ਾਹ ਹੈ।