Breaking- ਪੰਜਾਬ ਪੁਲਿਸ ਦੀ ਕੈਦ ਵਿਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਦੁਬਾਰਾ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ
19 ਅਕਤੂਬਰ – ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੇ ਗੈਂਗਸਟਰ ਦੀਪਕ ਟੀਨੂੰ ਪਿਛਲੇ ਦਿਨੀਂ ਪੰਜਾਬ ਪੁਲਿਸ ਕੋਲੋ ਫਰਾਰ ਹੋ ਗਿਆ ਸੀ। ਅੱਜ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਦੀਪਕ ਟੀਨੂੰ, ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ। ਪੁਲਿਸ ਨੇ ਇਸ ਮਾਮਲੇ ’ਚ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਅਫਸਰ ਨੇ ਟੀਨੂ ਦੀ ਭੱਜਣ ਵਿਚ ਮਦਦ ਕੀਤੀ ਸੀ।