Breaking- ਪੰਜਾਬ ਵਿਚ ਪਰਾਲੀ ਸਾੜਣ ਲਈ ਕਿਸਾਨਾਂ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਇਸ ਦਾ ਹੱਲ ਕੱਢਣ ਦੀ ਜ਼ਰੂਰਤ ਹੈ – ਮੁੱਖ ਮੰਤਰੀ ਕੇਜਰੀਵਾਲ
ਨਵੀਂ ਦਿੱਲੀ, 4 ਨਵੰਬਰ – (ਪੰਜਾਬ ਡਾਇਰੀ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਫੂਕੀ ਜਾ ਰਹੀ ਹੈ। ਇਸ ਲਈ ਕਿਸਾਨ ਜਿੰਮੇਵਾਰ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਪਰਾਲੀ ਫੂਕਣ ਤੋਂ ਰੋਕਣ ਲਈ ਹੱਲ ਕੱਢਣ ਦੀ ਜ਼ਰੂਰਤ ਹੈ। ਕੇਜਰੀਵਾਲ ਨੇ ਕਿਹਾ ਕਿ ਉਮੀਦ ਹੈ ਕਿ ਅਗਲੇ ਸਾਲ ਤੱਕ ਪਰਾਲੀ ਫੂਕਣ ਦਾ ਹੱਲ ਨਿਕਲ ਜਾਏਗਾ। ਕੇਜਰੀਵਾਲ ਨੇ ਕਿਹਾ ਕਿ ਪਰਾਲੀ ਫੂਕਣ ਨਾਲ ਪ੍ਰਦੂਸ਼ਣ ਦੀ ਸਮੱਸਿਆ ਉਤਰ ਭਾਰਤ ਵਿਚ ਬਣੀ ਹੋਈ ਹੈ। ਇਸ ਲਈ ਦਿੱਲੀ ਅਤੇ ਪੰਜਾਬ ਜਿੰਮੇਵਾਰ ਨਹੀਂ ਹੈ।