Image default
About us ਤਾਜਾ ਖਬਰਾਂ

Breaking- ਪੰਜਾਬ ਵਿਚ ਸੜਕਾਂ ਤੋਂ ਟੋਲ ਪਲਾਜ਼ੇ ਹਟਾਏ ਜਾਣਗੇ ਅਤੇ ਹਮੇਸ਼ਾ ਲਈ ਬੰਦ ਕੀਤੇ ਜਾਣਗੇ, ਪੰਜਾਬ ਸਰਕਾਰ ਦਾ ਐਲਾਨ

Breaking- ਪੰਜਾਬ ਵਿਚ ਸੜਕਾਂ ਤੋਂ ਟੋਲ ਪਲਾਜ਼ੇ ਹਟਾਏ ਜਾਣਗੇ ਅਤੇ ਹਮੇਸ਼ਾ ਲਈ ਬੰਦ ਕੀਤੇ ਜਾਣਗੇ, ਪੰਜਾਬ ਸਰਕਾਰ ਦਾ ਐਲਾਨ

ਚੰਡੀਗੜ੍ਹ, 6 ਸਤੰਬਰ – ਪੰਜਾਬ ਵਿਚ ਅਗਲੇ ਦੋ ਸਾਲਾਂ ਵਿੱਚ ਸੂਬੇ ਦੇ ਕਰੀਬ 13 ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ‘ਤੇ ਫੈਸਲਾ ਕੀਤਾ ਹੈ ਕਿ ਸੂਬੇ ‘ਚ ਪੰਜਾਬ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਿਆਂ ਜਿਨ੍ਹਾਂ ਦੀ ਮਿਆਦ ਖਤਮ ਹੋ ਚੁੱਕੀ ਹੈ ਉਹਨਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਬਲਕਿ ਉਹ ਟੋਲ ਪਲਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਜਾਣਗੇ।
ਪੰਜਾਬ ਦੇ ਪੀ. ਡਬਲਿਊ. ਡੀ. ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਜਿਨ੍ਹਾਂ ਸੜਕਾਂ ਤੋਂ ਟੋਲ ਪਲਾਜ਼ਾ ਹਟਾਏ ਜਾਣਗੇ ਪੰਜਾਬ ਸਰਕਾਰ ਆਪਣੇ ਬਜਟ ਵਿੱਚੋਂ ਉਨ੍ਹਾਂ ਸੜਕਾਂ ਦੀ ਸਾਂਭ-ਸੰਭਾਲ ਕਰੇਗੀ। ਇਕ ਦਿਨ ਪਹਿਲਾਂ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ-ਲੁਧਿਆਣਾ ਰੋਡ ‘ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਕਤੂਬਰ ਵਿਚ ਇਕ ਟੋਲ ਪਲਾਜ਼ਾ ਬੰਦ ਹੋ ਜਾਵੇਗਾ। ਅੱਜ ਉਨ੍ਹਾਂ ਦੋਵਾਂ ਟੋਲ ਪਲਾਜ਼ਿਆਂ ਦੇ ਢਾਂਚੇ ਨੂੰ ਵੀ ਉਖਾੜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਫੈਸਲਾ ਕੀਤਾ ਹੈ ਕਿ ਰਾਜ ਅਧੀਨ ਆਉਂਦੀਆਂ ਸੜਕਾਂ ਦੀ ਸਾਂਭ-ਸੰਭਾਲ ਹੁਣ ਸਰਕਾਰ ਖੁਦ ਕਰੇਗੀ ਅਤੇ ਇਸ ਸਬੰਧੀ ਕੇਂਦਰ ਸਰਕਾਰ ਤੋਂ ਵੀ ਮਦਦ ਲਵੇਗੀ। ਦੇਸ਼ ਭਰ ਵਿਚ ਪੀ. ਡਬਲਿਊ. ਡੀ. 8 ਅਤੇ 9 ਸਤੰਬਰ ਨੂੰ ਮੰਤਰੀਆਂ ਦੀ ਕਾਨਫਰੰਸ ਹੋਣ ਜਾ ਰਹੀ ਹੈ।

Related posts

ਬਾਹਰੀ ਹਾਰ ਦਾ ਗੁੱਸਾ ਕੱਢਣ ਲਈ ਲੋਕਤੰਤਰ ਦੇ ਮੰਦਰ ਨੂੰ ਮੰਚ ਨਾ ਬਣਾਇਆ ਜਾਵੇ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

punjabdiary

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

punjabdiary

5000 ਰੁਪਏ ‘ਚ ਮਿਲੇਗਾ ਸਿਲੰਡਰ- ਜੇ ਪੰਜ ਸਾਲ ‘ਚ ਇੱਕ ਵਾਰ ਚੋਣ ਹੋਈ ਤਾਂ… ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਕੀਤਾ ਵੱਡਾ ਹਮਲਾ

punjabdiary

Leave a Comment