Image default
ਤਾਜਾ ਖਬਰਾਂ

Breaking- ਪੰਜਾਬ ਵਿਚ ਹੁਣ BJP ਵਲੋਂ (ਆਪ) ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ : ਹਰਪਾਲ ਸਿੰਘ ਚੀਮਾ

Breaking- ਪੰਜਾਬ ਵਿਚ ਹੁਣ BJP ਵਲੋਂ (ਆਪ) ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ : ਹਰਪਾਲ ਸਿੰਘ ਚੀਮਾ

15 ਸਤੰਬਰ – ਪੰਜਾਬ ਵਿੱਚ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੂੰ ਖਰੀਦਣ ਲਈ 25- 25 ਕਰੋੜ ਰੁਪਏ ਦੀ ਬੀਜੇਪੀ ਵੱਲੋਂ ਆਫਰ ਕੀਤੀ ਗਈ ਸੀ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਪ੍ਰੈੱਸ ਮੀਟਿੰਗ ਕਰਕੇ ਇਲਜ਼ਾਮ ਬੀਜੇਪੀ ਤੇ ਲਾਏ ਹੈ। ਪ੍ਰੈਸ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਆਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਤੋੜਨ ਲਈ ਬੀਜੇਪੀ ਹਰ ਤਰਾਂ ਦੇ ਹੱਥਕੰਡੇ ਅਪਣਾਂ ਰਹੀ ਹੈ। ਇਸ ਨੂੰ ਲੈ ਕੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਵਿਧਾਇਕ ਨੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਆਮ ਆਦਮੀ ਪਾਰਟੀ ਨੇ ‘ਆਪਰੇਸ਼ਨ ਲੋਟਸ’ ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। ‘ਆਪ’ ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ‘ਆਪ’ ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ ‘ਆਪਰੇਸ਼ਨ ਲੋਟਸ’ ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ‘ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।

Related posts

Breaking- ਇਕ ਸੈਂਟਰ ਚਲਾਉਣ ਵਾਲੇ ਵਿਅਕਤੀ ਤੋਂ NIA ਨੇ ਵਧੇਰੇ ਮਾਤਰਾ ਰਾਸ਼ੀ ਬਰਾਮਦ ਹੋਈ ਅਤੇ ਹੋਰ ਵੀ ਦਸਤਾਵੇਜ ਹੱਥ ਲੱਗੇ ਹਨ ਫੜਿਆ ਇੱਕ ਕਰੋੜ ਤੋਂ ਉਪਰ ਨਗਦ ਕੈਸ਼

punjabdiary

220 ਤੋਂ ਪਾਰ ਜਾਂਦੇ ਹੀ ਕਾਂਗਰਸ ‘ਚ ਹਲਚਲ, ਪ੍ਰਿਯੰਕਾ ਦੇ ਘਰ ਰਾਹੁਲ-ਸੋਨੀਆ ਦੀ ਵੱਡੀ ਮੀਟਿੰਗ

punjabdiary

Breaking News-ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ

punjabdiary

Leave a Comment