Image default
ਤਾਜਾ ਖਬਰਾਂ

Breaking- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਹੋਰ ਅਦਾਰਿਆਂ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ

Breaking- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਹੋਰ ਅਦਾਰਿਆਂ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਨੇ ਕੀਤੀ ਮੰਗ

ਫਰੀਦਕੋਟ, 5 ਨਵੰਬਰ – (ਪੰਜਾਬ ਡਾਇਰੀ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਇੱਕ ਮੀਟਿੰਗ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਹਰਪਾਲ ਮਚਾਕੀ, ਸੋਮ ਨਾਥ ਅਰੋੜਾ, ਸੁਖਚੈਨ ਸਿੰਘ ਥਾਂਦੇਵਾਲਾ, ਸੁਖਵਿੰਦਰ ਸਿੰਘ ਪ੍ਰਧਾਨ ਸਕਿਓਰਟੀ ਗਾਰਡ ਤੇ ਸ਼ਿਵ ਨਾਥ ਦਰਦੀ ਜਨਰਲ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲੋੜੀਂਦੇ ਹੁਕਮ ਜਾਰੀ ਕਰਨ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਹੋਰ ਅਦਾਰਿਆਂ ਵਿਚ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਯੋਗਤਾ ਅਤੇ ਕੰਮ ਅਨੁਸਾਰ ਤਨਖਾਹਾਂ ਵਿੱਚ ਯੋਗ ਵਾਧਾ ਕਰਨ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਤੇ ਆਂਗਨਵਾੜੀ ਵਰਕਰਾਂ ਨਾਲ ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀ ਰਹਿੰਦੀ ਕਿਸ਼ਤ 38 ਫੀਸਦੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਹੁਕਮਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਨਾਲ ਸਮੇਂ ਨੂੰ ਅੱਗੇ ਲੰਘਾ ਰਹੀ ਹੈ । ਫ਼ੈਸਲਾ ਕੀਤਾ ਗਿਆ ਕਿ 12 ਨਵੰਬਰ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋ ਰਹੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਆਗੁ ਸਾਥੀ ਸ਼ਮੂਲੀਅਤ ਕਰਨਗੇ ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੂਹ ਕੱਚੇ, ਠੇਕਾ ਆਧਾਰਤ, ਆਉੂਟਸੋਰਸ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।
ਮੀਟਿੰਗ ਵਿੱਚ ਹਾਜ਼ਰ ਮੁਲਾਜ਼ਮਾਂ ਨੇ ਸਰਵ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਆਪਣੀਆਂ ਮੰਗਾਂ ਦੀ ਖਾਤਿਰ ਸੋਲਨ ( ਹਿਮਾਚਲ ਪ੍ਰਦੇਸ਼) ਵਿਖੇ ਰੋਸ ਪ੍ਰਗਟ ਕਰ ਰਹੇ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ਪ੍ਰਤੀ ਵਰਤੀ ਗਈ ਮੰਦੀ ਸ਼ਬਦਾਵਲੀ ਭਾੜੇ ਦੇ ਟੱਟੂ’ ਕਹਿਣ ਦੀ ਸਖਤ ਸ਼ਬਦਾਂ ਵਿਚ ਸਖ਼ਤ ਨਿਖੇਧੀ ਕੀਤੀ ਹੈ । ਮੀਟਿੰਗ ਦੌਰਾਨ ਪੰਜਾਬ ਵਿੱਚ ਦਿਨੋਂ ਦਿਨ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਦੀ ਮੰਗ ਕੀਤੀ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਆਸ਼ਾ ਵਰਕਰ ਆਗੂ ਸਿੰਬਲਜੀਤ ਕੌਰ ,ਚਰਨਜੀਤ ਕੌਰ ਲੰਭਵਾਲੀ, ਛਿੰਦਰਪਾਲ ਕੌਰ ਝੱਖੜਵਾਲਾ, ਗੁਰਜੀਤ ਕੌਰ ਰੋਮਾਣਾ ਅਜੀਤ ਸਿੰਘ , ਕਿਰਨ ਸ਼ਰਮਾ, ਕੁਲਵਿੰਦਰ ਕੌਰ ਕੰਪਿਊਟਰ ਆਪ੍ਰੇਟਰ, ਦਵਿੰਦਰ ਕੌਰ, ਨਿਰਮਲਾ, ਕੁਲਵਿੰਦਰ ਕੌਰ, ਸੰਤੋਸ਼ ਕੁਮਾਰੀ, ਸੁਰਿੰਦਰ ਸਿੰਘ, ਰਮੇਸ਼ ਢੈਪਈ, ਵਿੱਦਿਆ ਰਤਨ ਦੇਵਗਣ, ਪ੍ਰੀਤਮ ਸਿੰਘ , ਨਰਿੰਦਰ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸਿੰਘ, ਧਰਮਿੰਦਰ ਸਿੰਘ ਤੇ ਕੁਲਵੰਤ ਸਿੰਘ ਆਦਿ ਸ਼ਾਮਲ ਸਨ ।

Advertisement

Related posts

Breaking- ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ, ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਲਈ ਪੰਜਾਬ ਕੈਬਨਿਟ ਦੀ ਵੱਡੀ ਸੌਗਾਤ, 14 ਹਜ਼ਾਰ ਕਰਮਚਾਰੀ ਭਰਤੀ ਕੀਤੇ ਜਾਣਗੇ

punjabdiary

Breaking- ਇਕ ਵਾਰ ਫਿਰ ਪਾਕਿਸਤਾਨ ਦੇ ਇਰਾਦੇ ਨਾਕਾਮ, BSF ਨੇ ਵਧੇਰੇ ਮਾਤਰਾ ਵਿਚ ਸਰਹੱਦ ਨੇੜੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿਚ ਲਿਆ

punjabdiary

ਪੰਜਾਬ ‘ਚ ਪੰਚਾਇਤੀ ਚੋਣਾਂ ’ਚ ਯੋਗ ਨੁਮਾਇੰਦੇ ਲਿਆਉਣ ਸਬੰਧੀ ਸੂਬੇ ਭਰ ’ਚ ਕੱਢਿਆ ਜਾਵੇਗਾ ‘ਚੇਤਨਾ ਮਾਰਚ’

punjabdiary

Leave a Comment