Breaking- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਕੀਤੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਡਿਪੂਆਂ ਦੀ ਚੈਕਿੰਗ
ਫਰੀਦਕੋਟ, 16 ਦਸੰਬਰ – (ਪੰਜਾਬ ਡਾਇਰੀ) ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਤੇ ਦਿ ਪੰਜਾਬ ਫੂਡ ਸਕਿਉਰਟੀ ਰੂਲਜ 2016 ਨੂੰ ਇੰਨ ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਟਰਾਂ ਅਤੇ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਵਲੋਂ ਸਰਕਾਰੀ ਪ੍ਰਾਈਮਰੀ ਸਮਾਰਟ ਸਕੂਲ ਜੈਤੋ(ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਜੈਤੋ(ਲੜਕੇ), ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੁੰਮਟੀ ਖੁਰਦ, ਆਂਗਣਵਾੜੀ ਸੈਂਟਰ ਗੁਮਟੀ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਟੀ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਭਾਈਕਾ, ਸਰਕਾਰੀ ਰਾਸ਼ਨ ਡਿਪੂ ਡੋਡ, ਰਾਸ਼ਨ ਡਿਪੂ ਗੁਰੂਸਰ, ਰਾਸ਼ਨ ਡਿਪੂ ਕੋਟਕਪੂਰਾ, ਰਾਸ਼ਨ ਡਿਪੂ ਫੈਕਟਰੀ ਰੋਡ ਕੋਟਕਪੂਰਾ ਦਾ ਦੌਰਾ ਕੀਤਾ ਗਿਆ। ਚੈਕਿੰਗ ਦੌਰਾਨ ਖਾਣ-ਪੀਣ ਦੇ ਸਮਾਨ ਦੀਆਂ ਵਸਤੂਆਂ ਦੇ ਸੈਪਲ ਵੀ ਭਰਵਾਏ ਗਏ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਅਤੇ ਗਰਭਵਤੀ ਮਹਿਲਾਵਾਂ ਨੂੰ ਦਿੱਤਾ ਜਾਣ ਵਾਲਾ ਖਾਣ ਦਾ ਸਮਾਨ ਨਾ ਹੋਣ ਦੇ ਕਾਰਨਾਂ ਦੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਤੋਂ ਰਿਪੋਰਟ ਮੰਗੀ ਗਈ। ਇਸ ਚੈਕਿੰਗ ਦੌਰਾਨ ਹੋਰ ਵੀ ਖਾਮੀਆਂ ਮੈਂਬਰ ਦੇ ਧਿਆਨ ਵਿੱਚ ਆਈਆਂ ਉਹਨਾਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੀਆਂ ਹਦਾਇਤਾਂ ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੇ ਰਾਸ਼ਨ ਡਿਪੂ ਸਕੂਲਾਂ ਦੇ ਮਿਡ ਡੇ ਮੀਲ ਅਤੇ ਆਂਗਣਵਾੜੀ ਕੇਂਦਰਾਂ ਸਬੰਧੀ ਕੋਈ ਵੀ ਸ਼ਿਕਾਇਤ ਹੋਵੇ ਤਾਂ ਉਹ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫਸਰ ਕੋਲ ਵੀ ਆਪਈ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਕਮਿਸ਼ਨ ਦੀ ਵੈਬਸਾਈਟ ਤੇ ਵੀ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਆਮ ਜਨਤਾ ਦਾ ਸਹਾਇਤਾ ਲਈ ਹੈਲਪਲਾਈਨ ਨੰਬਰ 9876764545 ਵੀ ਜਾਰੀ ਕੀਤਾ ਹੋਇਆ ਹੈ ਅਤੇ ਨਾਲ ਹੀ ਉਹਨਾਂ ਵਲੋਂ ਦੱਸਿਆ ਗਿਆ ਕਿ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਸਕੂਲਾਂ ਵਿੱਚ ਮਿਡ ਡੇ ਮੀਲ ਦਿੱਤਾ ਜਾਂਦਾ ਹੈ ਅਤੇ ਤਰਜੀਹੀ ਘਰਾ ਅਤੇ ਅੰਨਤੋਦਿਆ ਅੰਨ ਯੋਜਨਾ ਦੇ ਲਾਭਪਾਤਰੀਆਂ ਨੂੰ 2 ਰੁਪਏ ਪ੍ਰਤੀ ਕਿਲੋ ਕਣਕ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਤੇ ਤਿੰਨ ਕਿਸ਼ਤਾਂ ਵਿੱਚ 5000 ਰੁਪਏ ਦੇ ਲਾਭ ਵੀ ਦਿੱਤੇ ਜਾਂਦੇ ਹਨ।