Image default
ਤਾਜਾ ਖਬਰਾਂ

Breaking- ਪੰਜਾਬ ਸਰਕਾਰ ਦਾ ਐਲਾਨ ਜੂਨੀਅਰ ਡਿਵੀਜ਼ਨ ਅਤੇ ਐਗਰੀਕਲਚਰ ਵਿਭਾਗ ਦੀਆਂ ਆਸਾਮੀਆਂ ਜਲਦ ਭਰੀਆ ਜਾਣਗੀਆਂ

Breaking- ਪੰਜਾਬ ਸਰਕਾਰ ਦਾ ਐਲਾਨ ਜੂਨੀਅਰ ਡਿਵੀਜ਼ਨ ਅਤੇ ਐਗਰੀਕਲਚਰ ਵਿਭਾਗ ਦੀਆਂ ਆਸਾਮੀਆਂ ਜਲਦ ਭਰੀਆ ਜਾਣਗੀਆਂ

ਚੰਡੀਗੜ੍ਹ, 26 ਅਗਸਤ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀਆਂ 80 ਆਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਵਿੱਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੂਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।

Related posts

Breaking- ਗੁਰਦੁਆਰਾ ਮਾਤਾ ਖੀਵੀ ਜੀ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ

punjabdiary

Breaking News-16 ਕਰੋੜ ਦੀ ਰਕਮ ਨਾ ਦੇਣ ਕਾਰਨ PGI ਨੇ ਪੰਜਾਬ ਦੇ ਲੋਕਾਂ ਵਾਸੀਆਂ ਦਾ ਮੁਫਤ ਇਲਾਜ ਕੀਤਾ ਬੰਦ

punjabdiary

Breaking- ਸੋਸ਼ਲ ਮੀਡੀਆਂ ਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਯਤਨ ਕੀਤੇ ਜਾ ਰਹੇ ਹਨ – ਜਥੇਦਾਰ ਹਰਪ੍ਰੀਤ ਸਿੰਘ

punjabdiary

Leave a Comment