Breaking- ਪੰਜਾਬ ਸਰਕਾਰ ਦੇ ਅਭਿਆਨ ਸਾਂਝੀ ਸਿੱਖਿਆ ਤਹਿਤ ਭਰਤੀ ਕੀਤੇ ਜਾਣਗੇ 35 ਯੂਥ ਲੀਡਰਜ਼
ਫਰੀਦਕੋਟ, 13 ਅਪ੍ਰੈਲ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੇ ਅਭਿਆਨ ਸਾਂਝੀ ਸਿੱਖਿਆ ਤਹਿਤ 35 ਯੂਥ ਲੀਡਰਜ਼ ਭਰਤੀ ਕੀਤੇ ਜਾਣੇ ਹਨ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਵਧੇਰੀ ਜਾਣਕਾਰੀ ਦਿੰਦਿਆ ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਪੱਧਰ ਤੇ ਕੰਮ ਕਰਨ ਲਈ ਮੌਕਾ ਦੇਣਾ ਹੈ। ਯੂਥ ਲੀਡਰ ਪੰਜਾਬ ਦੇ ਇੱਕ ਜ਼ਿਲ੍ਹੇ ਦੇ ਅੰਦਰ ਇੱਕ ਵਿਸ਼ੇਸ਼ ਕਲਸਟਰ, ਇੱਕ ਖੇਤਰ ਨਾਲ ਕੰਮ ਕਰੇਗਾ, ਜਿਸ ਵਿੱਚ 10-15 ਸਕੂਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਾਰਥੀ ਮਿਤੀ 15-04-2023 ਤੋਂ ਪਹਿਲਾ ਪੂਰੀ ਜਾਣਕਾਰੀ https://www.sanjhisikhiya.org/faq-punjabi ਤੇ ਪੜ੍ਹ ਸਕਦੇ ਹਨ ਅਤੇ ਅਪਲਾਈ ਕਰਨ ਲਈ ਗੂਗਲ ਫਾਰਮ ਦੇ ਇਸ ਲਿੰਕ https://bit.ly/PYLP2023 ਤੇ ਆਪਣਾ ਫਾਰਮ ਸਬਮਿਟ ਕਰ ਸਕਦੇ ਹਨ।
ਇਸ ਤੋਂ ਇਲਾਵਾ ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਤੇ ਮਿਸ ਨੀਤੂ ਰਾਣੀ ਪਲੇਸਮੈਂਟ ਅਫ਼ਸਰ, ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਉਕਤ ਮੌਕੇ ਦਾ ਵੀ ਵੱਧ ਤੋਂ ਵੱਧ ਫਾਇਦਾ ਉਠਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।