Image default
ਤਾਜਾ ਖਬਰਾਂ

Breaking- ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਆਸਾਮੀਆ ਖਤਮ ਕਰਨ ਪੰਜਾਬ ਦੇ ਬੇਰੋਜ਼ਗਾਰਾਂ ਦੀ ਗਿਣਤੀ ਵਧੇਗੀ-ਹਰਵੀਰ ਢੀਂਡਸਾ

Breaking- ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਆਸਾਮੀਆ ਖਤਮ ਕਰਨ ਨਾਲ ਪੰਜਾਬ ਦੇ ਬੇਰੋਜ਼ਗਾਰਾਂ ਦੀ ਗਿਣਤੀ ਵਧੇਗੀ-ਹਰਵੀਰ ਢੀਂਡਸਾ

ਮਲੇਰਕੋਟਲਾ, 5 ਅਗਸਤ – (ਪੰਜਾਬ ਡਾਇਰੀ) ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਆਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ‘ਚ ਆਸਾਮੀਆਂ ਦੀ ਗਿਣਤੀ 4716 ਤੋਂ 3660 ਕਰ ਦਿੱਤੀ ਹੈ। ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ,ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਅਤੇ ਕੰਨਗੋ ਵਿਜੈ ਪਾਲ ਸਿੰਘ ਸਾਬਕਾ ਪ੍ਰਧਾਨ ਮਾਲੇਰਕੋਟਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਪੰਜਾਬ ਦੇ ਬੇਰੋਜ਼ਗਾਰ ਲੋਕਾਂ ਨਾਲ ਧੋਖਾ ਹੈ। ਪੰਜਾਬ ‘ਚ 13 ਜਿਲਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ‘ਚ ਪੰਜਾਬ ਦਾ ਸ਼ਹਿਰੀਕਰਨ ਹੋਣ ‘ਤੇ ਨਵੇਂ ਜ਼ਿਲੇ ਤੇ ਤਹਿਸੀਲਾਂ ਬਣਨ ਨਾਲ ਗਰਾਊਂਡ ਲੈਵਲ ‘ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵੱਧ ਚੁੱਕਾ ਹੈ।
ਉਨ੍ਹਾਂ ਸਰਕਾਰ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦੱਸੇ ਕਿ ਪਟਵਾਰੀ ਦਾ ਕਿਹੜਾ ਕੰਮ ਘਟਿਆ ਹੈ। ਉਨ੍ਹਾਂ ਕਿਹਾ ਕਿ ਸਗੋਂ ਪੰਜਾਬ ਤੇ ਭਾਰਤ ਸਰਕਾਰ ਦੀਆਂ ਨਵੀਂਆਂ ਸਕੀਮਾਂ ਜਿਵੇਂ ਮਾਲ ਰਿਕਾਰਡ ਆਨਲਾਈਨ ਕਾਰਨ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਆਯੂਸ਼ਮਾਨ ਸਕੀਮ, ਲਾਲ ਲਕੀਰ ਦੀ ਮਾਲਕੀ ਕਾਇਮ ਕਰਨ ਆਦਿ ਨਾਲ ਪਟਵਾਰੀਆਂ ਦਾ ਕੰਮ ਬਹੁਤ ਵਧ ਚੁੱਕਿਆ ਹੈ। ਆਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਉਨ੍ਹਾਂ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਭਾਵੇਂ ਆਸਾਮੀਆਂ ਘਟਾਉਣ ਦਾ ਪ੍ਰੋਸੈਸ 2019 `ਚ ਸ਼ੁਰੂ ਹੋਇਆ । ਪਰ ਇਸਨੂੰ ਲਾਗੂ ਕਰਨ ਵਾਲੀ ਮੌਜੂਦਾ ਆਮ ਆਦਮੀ ਸਰਕਾਰ ਵੀ ਉੱਨੀ ਹੀ ਦੋਸ਼ੀ ਹੈ। ਜੇਕਰ ਇਸ ਸਰਕਾਰ ਨੇ ਪਿਛਲੀ ਸਰਕਾਰ ਦੇ ਬਣਾਏ ਕਾਨੂੰਨ ਹੀ ਲਾਗੂ ਕਰਨੇ ਹਨ ਤਾਂ ਬਦਲਾਅ ਲਿਆਉਣਾ ਅਸੰਭਵ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ‘ਤੇ ਐਨਾ ਹੀ ਵਿੱਤੀ ਬੋਝ ਹੈ ਤਾਂ ਉਹ ਨਵੇਂ ਬਣਾਏ ਕਮਿਸ਼ਨਰ ਆਫਿਸ ਅਤੇ ਨਵੇਂ ਬਣਾਏ ਜ਼ਿਲੇ ਤੇ ਤਹਿਸੀਲਾਂ ਵੀ ਖਤਮ ਕਰ ਦੇਵੇ ਅਤੇ ਆਸਾਮੀਆਂ ਘਟਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਪੰਜਾਬ ਦੇ ਐੱਮ.ਐੱਲ.ਏ. ਹਲਕੇ ਘਟਾਉਣ ਦਾ ਪ੍ਰੋਸੈਸ ਵੀ ਸ਼ੁਰੂ ਕਰ ਦੇਵੇਂ।

Related posts

Breaking- ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

punjabdiary

Big News – ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ

punjabdiary

Breaking- ਫਰੈਂਡਜ਼ ਕੱਲਬ ਫਰੀਦਕੋਟ ਨੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ 9 ਸ਼ਖਸੀਅਤਾਂ ਦਾ ਸਨਮਾਨ ਕੀਤਾ

punjabdiary

Leave a Comment