Image default
About us ਤਾਜਾ ਖਬਰਾਂ

Breaking- ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਵਿਖੇ – ਡਾ. ਰੂਹੀ ਦੁੱਗ

Breaking- ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਵਿਖੇ – ਡਾ. ਰੂਹੀ ਦੁੱਗ

ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
https://eservices.punjab.gov.in ਪੋਰਟਲ ‘ਤੇ ਵੀ ਹੋ ਸਕੇਗੀ ਰਜਿਸਟ੍ਰੇਸ਼ਨ

ਫਰੀਦਕੋਟ, 21 ਦਸੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ‘ ਪ੍ਰੋਗਰਾਮ ਤਹਿਤ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਆਈ.ਐਸ.ਐਫ. ਕਾਲਜ ਮੋਗਾ ਵਿਖੇ 26 ਦਸੰਬਰ 2022 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਆਫਿਸ਼ੀਅਲ ਟੀਮ ਵੱਲੋਂ ਫਰੀਦਕੋਟ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ 26 ਦਸੰਬਰ ਨੂੰ ਸਵੇਰੇ 10.30 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜਿਸ ਉਪਰੰਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਨ.ਆਰ.ਆਈਜ਼ ਪੰਜਾਬ ਸਰਕਾਰ ਦੇ ਪੋਰਟਲ https://eservices.punjab.gov.in ਰਾਹੀਂ ਵੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Advertisement

Related posts

Breaking- ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕੀਤੀ ਗਈ 760.68 ਕਰੋੜ ਰੁਪਏ ਦੀ ਅਦਾਇਗੀ –ਡਾ. ਰੂਹੀ ਦੁੱਗ

punjabdiary

ਪਾਕਿਸਤਾਨ ‘ਚ ਭਗਤ ਸਿੰਘ ਦੇ ਨਾਂ ‘ਤੇ ਨਹੀਂ ਬਣੇਗਾ ਚੌਂਕ, ਪੰਜਾਬ ਸਰਕਾਰ ਨੇ ਕਿਹਾ- ‘ਭਗਤ ਸਿੰਘ ਆਜ਼ਾਦੀ ਘੁਲਾਟੀਏ ਨਹੀਂ ਸਨ… ਉਹ ਅੱਤਵਾਦੀ ਸਨ’

Balwinder hali

ਡਿਪਟੀ ਕਮਿਸ਼ਨਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ

punjabdiary

Leave a Comment