Image default
ਤਾਜਾ ਖਬਰਾਂ

Breaking- ਪੰਜਾਬ ਸਰਕਾਰ ਵਲੋਂ 25,000 ਠੇਕਾ ਮੁਲਾਜ਼ਮਾ ਨੂੰ ਰੈਗੂਲਰ ਕਰਨ ਦਾ ਐਲਾਨ

Breaking- ਪੰਜਾਬ ਸਰਕਾਰ ਵਲੋਂ 25,000 ਠੇਕਾ ਮੁਲਾਜ਼ਮਾ ਨੂੰ ਰੈਗੂਲਰ ਕਰਨ ਦਾ ਐਲਾਨ

ਚੰਡੀਗੜ੍ਹ, 5 ਸਤੰਬਰ – ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25,000 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਰਿਪੋਰਟ ਪ੍ਰਵਾਨ ਕਰ ਲਈ ਹੈ। ਇਹ ਅਮਲ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਰੈਗੂਲਰ ਕੀਤਾ ਜਾਣ ਵਾਲਾ ਪਹਿਲਾ ਬੈਚ ਸਿੱਖਿਆ ਵਿਭਾਗ ਤੋਂ ਹੋਵੇਗਾ।
ਇਸ ਨਾਲ ਜਿੱਥੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ 8,000 ਮੁਲਾਜ਼ਮਾਂ ਨੂੰ ਲਾਭ ਮਿਲੇਗਾ, ਉੱਥੇ ਸਿਹਤ ਵਿਭਾਗ ਵਿੱਚ 6,000 ਹੋਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਟਰਾਂਸਪੋਰਟ ਅਤੇ ਪਾਵਰਕੌਮ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੀ ਪਿਛਲੀ ਨੀਤੀ ਅਨੁਸਾਰ ਪਹਿਲੇ ਤਿੰਨ ਸਾਲਾਂ ਦੀ ਸੇਵਾ ਲਈ ਮੁੱਢਲੀ ਤਨਖਾਹ ਦਿੱਤੀ ਜਾਵੇਗੀ। ਹਰੇਕ ਵਿਭਾਗ ਆਪਣੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਵੱਖਰੀ ਨੀਤੀ ਲਿਆਵੇਗਾ, ਅਤੇ ਇੱਕ ਵੱਖਰਾ ਵਿਸ਼ੇਸ਼ ਕੇਡਰ ਹੋਵੇਗਾ।

Related posts

ਕੈਨੇਡਾ ਵਿੱਚ ਸੁਨਹਿਰੀ ਭਵਿੱਖ ਬਣਾਉਣ ਗਏ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

punjabdiary

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

punjabdiary

Breaking- ਭਿਆਨਕ ਹਾਦਸਾ ਵਾਪਰਿਆ, ਗੱਡੀ ਦੀ ਟਰੱਕ ਨਾਲ ਟੱਕਰ ਹੋਈ

punjabdiary

Leave a Comment