Image default
About us ਤਾਜਾ ਖਬਰਾਂ

Breaking- ਫਰੀਦਕੋਟ ਜ਼ਿਲ੍ਹੇ ‘ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

Breaking- ਫਰੀਦਕੋਟ ਜ਼ਿਲ੍ਹੇ ‘ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫਰੀਦਕੋਟ, 11 ਨਵੰਬਰ – (ਪੰਜਾਬ ਡਾਇਰੀ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 12 ਨਵੰਬਰ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ‘ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ।

Related posts

Breaking- ਭਾਰਤੀ ਫੌਜ ਵੱਲੋਂ ਸਰਹੱਦ ਦੇ 5 ਕਿਲੋਮੀਟਰ ਦੇ ਦਾਅਰੇ ਵਿਚ ਮਾਈਨਿੰਗ ਤੇ ਪਾਬੰਦੀ – ਪੰਜਾਬ ਅਤੇ ਹਰਿਆਣਾ ਹਾਈਕੋਰਟ

punjabdiary

Breaking News- ਤੜਕੇ ਮੀਂਹ ‘ਚ ਘਰਾਂ ’ਤੇ ਚੱਲਿਆ ਬੁਲਡੋਜ਼ਰ

punjabdiary

Breaking-ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁਫਤ ਟੀਕਾਕਰਣ ਮੁਹਿੰਮ ਦੀ ਸੁਰੂਆਤ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਲਗਭਗ 50 ਦਿਨਾਂ ਅੰਦਰ ਪੂਰਾ ਕੀਤਾ ਜਾਵੇਗਾ ਟੀਕਾਕਰਨ – ਜਸਵਿੰਦਰ ਕੁਮਾਰ ਗਰਗ

punjabdiary

Leave a Comment