Image default
ਤਾਜਾ ਖਬਰਾਂ

Breaking- ਫਰੀਦਕੋਟ ਜ਼ਿਲ੍ਹੇ ‘ਚ 12 ਨਵੰਬਰ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਲੋਕ

Breaking- ਫਰੀਦਕੋਟ ਜ਼ਿਲ੍ਹੇ ‘ਚ 12 ਨਵੰਬਰ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਲੋਕ

ਫ਼ਰੀਦਕੋਟ, 13 ਸਤੰਬਰ – (ਪੰਜਾਬ ਡਾਇਰੀ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਦੀ ਅਗਵਾਈ ਹੇਠ ਮਿਤੀ 12 ਨਵੰਬਰ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮ ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਸ੍ਰੀ ਅਜੀਤ ਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਲਏ ਜਾਂਦੇ ਹਨ ਅਤੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੀ ਸਮਝੌਤਾ ਕਰਵਾਇਆ ਜਾਂਦਾ ਹੈ। ਜਿਸ ਕਰਕੇ ਸਮੇਂ ਦੀ ਬੱਚਤ ਦੇ ਨਾਲ ਨਾਲ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਫੀਸ ਵੀ ਵਾਪਸ ਹੁੰਦੀ ਹੈ।ਲੋਕ ਅਦਾਲਤ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਅਦਾਲਤ ਰਾਹੀਂ ਕੀਤਾ ਗਿਆ ਫੈਸਲੇ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਅਤੇ ਉਸਦੀ ਫੈਂਸਲੇ ਦੀ ਵੁੱਕਤ ਅਦਾਲਤ ਦੇ ਡਿਗਰੀ ਕੀਤੇ ਫੈਸਲੇ ਦੇ ਬਰਾਬਰ ਹੁੰਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਅਦਾਲਤ ਵਿਚ ਆਪਣੇ ਝਗੜੇ ਲਿਆਉਣ ਅਤੇ ਇਸ ਦਾ ਫਾਇਦਾ ਉਠਾਉਣ। ਉਨ੍ਹਾਂ ਕਿਹਾ ਕਿ ਪ੍ਰੀ ਲਿਟੀਗੇਟਿਵ ਮੁਕੱਦਮੇ ਵੀ ਇਸ ਅਦਾਲਤ ਵਿੱਚ ਲਿਆਂਦੇ ਜਾ ਸਕਦੇ ਹਨ। ਕਿਸੇ ਵੀ ਧਿਰ ਨੂੰ ਜੇਕਰ ਇਸ ਅਦਾਲਤ ਵਿਚ ਮੁਕੱਦਮਾ ਲਿਆਉਣ ਵਿੱਚ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਹ ਸਕੱਤਰ ਜਿਲਾ ਕਾਨੂੰਨੀ ਅਥਾਰਿਟੀ, ਜੁਡੀਸ਼ੀਅਲ ਕੰਪਲੈਕਸ ਫਰੀਦਕੋਟ ਵਿਖੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਤੀ 12 ਨਵੰਬਰ, 2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ।

Related posts

ਸ਼੍ਰੋਮਣੀ ਕਮੇਟੀ ਬਾਦਲਾਂ ਦੇ ਚੈਨਲ ਪੀਟੀਸੀ ਰਾਹੀ ਗੁਰਬਾਣੀ ਦਾ ਵਪਾਰੀਕਰਨ ਬੰਦ ਕਰਵਾਏ, ਆਪਣਾ ਟੀਵੀ ਚਲਾਏ: ਜਾਂਚ ਰੀਪੋਰਟ

punjabdiary

Breaking- ਨਕਲੀ ਸ਼ਰਾਬ ਦੀ ਸਪਲਾਈ ਅਤੇ ਨਜਾਇਜ਼ ਸ਼ਰਾਬ ਬਣਾਉਣ ਦੇ ਦੋਸ਼ੀਆ ਦੇ ਖਿਲਾਫ ਸੂਬੇ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ – ਸੁਪਰੀਮ ਕੋਰਟ

punjabdiary

Breaking- ਆਪਸੀ ਝਗੜੇ ਨੂੰ ਲੈ ਕੇ ਚੱਲੀ ਗੋਲੀ, ਕਈ ਵਿਅਕਤੀ ਹੋਏ ਘਾਇਲ

punjabdiary

Leave a Comment