Image default
About us ਤਾਜਾ ਖਬਰਾਂ

Breaking- ਫਰੀਦਕੋਟ ਜ਼ਿਲ੍ਹੇ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ; ਜ਼ਿਲ੍ਹੇ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ- ਜਿੰਪਾ

Breaking- ਫਰੀਦਕੋਟ ਜ਼ਿਲ੍ਹੇ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ; ਜ਼ਿਲ੍ਹੇ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ- ਜਿੰਪਾ

ਕੈਬਨਿਟ ਮੰਤਰੀ ਜਿੰਪਾ ਤੇ ਡੀ.ਸੀ. ਨੇ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ
ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ਸਵੱਛਤਾ ਮੁਕਾਬਲੇ ਵਿੱਚ ਜੇਤੂ ਪਿੰਡ ਮੁਮਾਰਾ ਦੀ ਗ੍ਰਾਮ ਪੰਚਾਇਤ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਫਰੀਦਕੋਟ, 7 ਅਕਤੂਬਰ – (ਪੰਜਾਬ ਡਾਇਰੀ) ਫਰੀਦਕੋਟ ਜ਼ਿਲ੍ਹੇ ਨੇ ਪੰਜਾਬ ਦੀ ਝੋਲੀ ਇਕ ਮਾਣਮੱਤੀ ਪ੍ਰਾਪਤੀ ਪਾਈ ਹੈ। ‘ਜਲ ਜੀਵਨ ਮਿਸ਼ਨ- ’ਹਰ ਘਰ ਜਲ ਹਰ ਘਰ ਨਲ ’ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪੇਂਡੂ ਘਰਾਂ ਨੂੰ 100 ਪ੍ਰਤੀਸ਼ਤ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਜਿਲਿਆਂ ਦੀ ਸੂਚੀ ਵਿਚ ਆਪਣਾ ਅੱਠਵਾਂ ਨਾਮ ਦਰਜ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਨੂੰ ਮੁਬਾਰਕਵਾਦ ਦਿੱਤੀ ਹੈ ਜਿਨ੍ਹਾਂ ਨੇ ਇਸ ਟੀਚੇ ਨੂੰ ਸਰ ਕਰਨ ਵਿਚ ਯੋਗਦਾਨ ਪਾਇਆ ਹੈ। ਪੰਜਾਬ ਦੀ ਇਸ ਪ੍ਰਾਪਤੀ ਲਈ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਸਵੱਛ ਭਾਰਤ ਦਿਵਸ ਮੌਕੇ ਤੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਦੇਸ਼ ਪੱਧਰ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।
ਇਸ ਵਿਲੱਖਣ ਪ੍ਰਾਪਤੀ ਬਾਰੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਜਿਸ ਵਿੱਚ ਫਰੀਦਕੋਟ ਨੇ ਇਨ੍ਹਾਂ ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾਂ 8ਵੀਂ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਦਸੰਬਰ 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ।

Advertisement

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਮੌਕੇ ਕਿਹਾ ਕਿ ਇਸ ਪ੍ਰਾਪਤੀ ਲਈ ਜਿਲੇ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਬਾਕੀ ਵਿਭਾਗਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਟੀਚਿਆ ਦੀ ਪ੍ਰਾਪਤੀ ਲਈ ਸਿਰਤੋੜ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ 78 ਹਜ਼ਾਰ 408 ਘਰਾਂ ਦੀ 4 ਲੱਖ 9 ਹਜ਼ਾਰ ਪੇਂਡੂ ਆਬਾਦੀ ਲਈ ਟੂਟੀਆਂ ਜ਼ਰੀਏ ਸਾਫ ਤੇ ਸੁਰੱਖਿਅਤ ਪਾਣੀ ਦੀ ਵਿਵਸਥਾ ਕੀਤੀ ਗਈ ਹੈ ਜਿਸ ਸਦਕਾ ਜ਼ਿਲ੍ਹੇ ਨੂੰ ਕੌਮੀ ਪੱਧਰ ‘ਤੇ ਪਛਾਣ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਜਿਲੇ ਦੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ਦੀ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਪੰਜਾਬ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਿੰਡ ਮੁਮਾਰਾ ਦੀ ਗ੍ਰਾਮ ਪੰਚਾਇਤ ਨੂੰ “ ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ” ਮੁਹਿੰਮ ਤਹਿਤ ਜ਼ਿਲ੍ਹੇ ਦਾ ਸਭ ਤੋਂ ਸਾਫ ਸੁਥਰਾ ਪਿੰਡ ਹੋਣ ਹੁਸ਼ਿਆਰਪੁਰ ਵਿਖੇ ਰਾਜ ਪੱਧਰ ਤੇ ਕਰਵਾਏ ਗਏ ਸਮਾਗਮ ਵਿੱਚ ਸਰਪੰਚ ਸ.ਸੁਖਪ੍ਰੀਤ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਮਾਲ,ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਮੁਮਾਰਾ ਦੀ ਗ੍ਰਾਮ ਪੰਚਾਇਤ ਵੱਲੋਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨਾਲ ਮੁਲਾਕਾਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਸ ਕੰਮ ਵਿੱਚ ਲੱਗੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਐਕਸੀਅਨ ਜਸਵਿੰਦਰ ਸਿੰਘ, ਜਿਲਾ ਕੁਆਰਡੀਨੇਟਰ ਜੇ.ਈ. ਗੁਰਪ੍ਰੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਗੁਰਸ਼ਵਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ, ਦਲਜੀਤ ਸਿੰਘ ਢਿੱਲੋਂ ਚੇਅਰਮੈਨ ਕੋਆਪਰੇਟਿਵ ਬੈਂਕ, ਰਾਜਵਿੰਦਰ ਸਿੰਘ ਸਰਪੰਚ ਮਹਿਮੂਆਣਾ, ਗਗਨ ਸੰਧੂ ਸਰਪੰਚ ਜੰਡਵਾਲਾ ਸਮੇਤ ਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

Advertisement

Related posts

CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

punjabdiary

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਡਾਇਗਨੋਸਟਿਕ ਟੈਸਟਾਂ ਲਈ ਪ੍ਰਾਈਵੇਟ ਸੈਂਟਰਾਂ ਨੂੰ ਸ਼ਾਮਲ ਕਰਨ ਦੀ ਤਿਆਰੀ

punjabdiary

Breaking News–ਮੇਰੇ ਪੁੱਤ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ, ਚੋਣ ਲੜਨ ਦਾ ਕੋਈ ਮਨ ਨਹੀਂ : ਸਿੱਧੂ ਮੂਸੇਵਾਲਾ ਦੇ ਪਿਤਾ

punjabdiary

Leave a Comment