Image default
About us ਤਾਜਾ ਖਬਰਾਂ

Breaking- ਫਰੀਦਕੋਟ ਜ਼ਿਲ੍ਹੇ ਵਿੱਚ 50 ਮਿੰਨੀ ਜੰਗਲਾਂ ਦੀ ਸਥਾਪਨਾ ਮੁਕੰਮਲ ਹੋਈ

Breaking- ਫਰੀਦਕੋਟ ਜ਼ਿਲ੍ਹੇ ਵਿੱਚ 50 ਮਿੰਨੀ ਜੰਗਲਾਂ ਦੀ ਸਥਾਪਨਾ ਮੁਕੰਮਲ ਹੋਈ

– ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ
– ਪਿੰਡ ਬਹਿਲੇਵਾਲਾ ਵਿਖੇ ਮਿੰਨੀ ਜੰਗਲ ਦੀ ਸਥਾਪਨਾ ਮੌਕੇ ਸਮਾਗਮ ਦਾ ਆਯੋਜਨ

ਫਰੀਦਕੋਟ, 5 ਸਤੰਬਰ – (ਪੰਜਾਬ ਡਾਇਰੀ) ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਵਿੱਚ 50 ਮਿੰਨੀ ਜੰਗਲਾਂ ਦੀ ਸਥਾਪਨਾ ਦਾ ਕਾਰਜ ਅੱਜ ਪਿੰਡ ਬਹਿਲੇਵਾਲਾ ਵਿਖੇ ਮਿੰਨੀ ਜੰਗਲ ਦੀ ਸਥਾਪਨਾ ਨਾਲ ਸੰਪੂਰਨ ਹੋ ਗਿਆ। ਇਸ ਸਮਾਗਮ ਵਿੱਚ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਪਿੰਡ ਦੀ ਸਾਂਝੀ ਥਾਂ ਤੇ ਮਿੰਨੀ ਜੰਗਲ ਦੀ ਸਥਾਪਨਾ ਲਈ ਪੌਦੇ ਲਗਾਏ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਦੀ ਸਥਾਪਨਾ ਦੇ 50 ਸਾਲਾ ਨੂੰ ਸਮਰਪਿਤ 50 ਮਿੰਨੀ ਜੰਗਲਾਂ ਦੀ ਸਥਾਪਨਾ ਲਈ ਕੀਤੇ ਗਏ ਉਪਰਾਲੇ ਲਈ ਉਨ੍ਹਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਰਿਸ਼ਤਾ ਜਨਮ ਤੋਂ ਲੈ ਕੇ ਮੌਤ ਤੱਕ ਦਾ ਹੈ ਤੇ ਸਾਨੂੰ ਵਾਤਾਵਰਨ ਦੀ ਸੰਭਾਲ ਅਤੇ ਰੋਜਮਰ੍ਹਾ ਦੀਆਂ ਜ਼ਰੂਰਤਾਂ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁੱਖਾਂ ਹੇਠ ਬਹੁਤ ਘੱਟ ਰਕਬਾ ਹੈ ਅਤੇ ਮਨੁੱਖ ਵੱਲੋਂ ਵਾਤਾਵਰਨ ਨਾਲ ਕੀਤੇ ਗਏ ਖਿਲਵਾੜ ਦੀ ਸਜਾ ਅਸੀਂ ਭੁਗਤ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤ ਨੂੰ ਸਾਂਭਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਨੂੰ ਤਾਜ਼ੀ ਆਬੋ ਹਵਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਅਧਾਰਿਤ ਉਦਯੋਗ ਲਗਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਵੀ ਕੀਤੀ।
ਉਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ 3 ਜੁਲਾਈ ਨੂੰ ਵਾਤਾਵਰਨ ਨੂੰ ਸਮਰਪਿਤ ਅਤੇ ਫ਼ਰੀਦਕੋਟ ਜ਼ਿਲ੍ਹੇ ਦੀ 50 ਸਾਲਾ ਸਥਾਪਨਾ ਨੂੰ ਸਮਰਪਿਤ ਜ਼ਿਲ੍ਹੇ ਵਿੱਚ 50 ਮਿੰਨੀ ਜੰਗਲ ਲਗਾਉਣ ਦਾ ਸੰਕਲਪ ਲਿਆ ਗਿਆ ਸੀ ਜਿਸ ਨੂੰ ਜ਼ਿਲ੍ਹਾ ਵਾਸੀਆਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤਾਂ, ਯੂਥ ਕਲੱਬਾਂ ਆਦਿ ਦੇ ਸਹਿਯੋਗ ਨਾਲ ਅੱਜ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਇਸ ਕੰਮ ਵਿੱਚ ਰਾਊਂਡ ਗਲਾਸ ਫਾਊਂਡੇਸ਼ਨ ਲਈ ਦਿੱਤੇ ਗਏ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਿੰਨੀ ਜੰਗਲਾਂ ਦੀ ਸਥਾਪਨਾ ਤਹਿਤ 25 ਹਜ਼ਾਰ ਤੋਂ ਵੱਧ ਵੱਖ ਵੱਖ ਕਿਸਮਾਂ ਦੇ ਫਲਦਾਰ,ਛਾਂਦਾਰ, ਫੁੱਲਦਾਰ, ਜੜ੍ਹੀਆਂ ਬੂਟੀਆਂ ਆਦਿ ਨਾਲ ਸਬੰਧਤ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਮੂਹ ਪਿੰਡਾਂ ਦੇ ਵਸਨੀਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦੀ ਸਾਂਭ ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਰਾਊਂਡ ਗਲਾਸ ਫਾਊਂਡੇਸ਼ਨ ਦੇ ਸ੍ਰੀ ਰਜਨੀਸ਼ ਨੇ ਸੰਸਥਾ ਵੱਲੋਂ ਵਾਤਾਵਰਨ ਦੇ ਸੁਧਾਰ ਅਤੇ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਸਬੰਧੀ ਨੋਡਲ ਅਫਸਰ ਸ੍ਰੀ ਅਮਨਦੀਪ ਕੇਸ਼ਵ ਪ੍ਰਾਜੈਕਟ ਡਾਇਰੈਕਟਰ ਆਤਮਾ ਵੱਲੋਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਸ੍ਰੀ ਅਮਨਦੀਪ ਸਿੰਘ ਬਾਬਾ, ਸ.ਸੁਖਪ੍ਰੀਤ ਸਿੰਘ ਸਰਪੰਚ ਪਿੰਡ ਮੁਮਾਰਾ, ਕੁਲਵਿੰਦਰ ਕੌਰ ਸਰਪੰਚ ਪਿੰਡ ਬਹਿਲੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Advertisement

Related posts

ਸੁਖਜਿੰਦਰ ਰੰਧਾਵਾ ਨੇ ਡਿਪਟੀ ਕਮਿਸ਼ਨਰ ਖ਼ਿਲਾਫ਼ ਪਾਇਆ ਵਿਸ਼ੇਸ਼ ਅਧਿਕਾਰ ਮਤਾ

Balwinder hali

ਪੰਜਾਬ ਵਿਚ ਫਿਰ ਵੱਜਣਗੇ ‘ਲੂ’ ਦੇ ਥਪੇੜੇ! 42 ਡਿਗਰੀ ਤੋਂ ਪਾਰ ਜਾ ਸਕਦਾ ਹੈ ਪਾਰਾ

punjabdiary

Breaking News- ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕੇਸਾਂ ਦੀ ਕੀਤੀ ਬੇਅਦਬੀ, ਮਾਮਲਾ ਦਰਜ

punjabdiary

Leave a Comment