Image default
ਅਪਰਾਧ ਤਾਜਾ ਖਬਰਾਂ

Breaking- ਫਿਰ ਦੁਬਾਰਾ ਸੁਖਬੀਰ ਸਿੰਘ ਬਾਦਲ ਤੋਂ SIT ਪੁੱਛਗਿਛ ਕਰੇਗੀ, ਮਾਮਾਲ ਬਹਿਬਲ ਗੋਲੀ ਕਾਂਡ

Breaking- ਫਿਰ ਦੁਬਾਰਾ ਸੁਖਬੀਰ ਸਿੰਘ ਬਾਦਲ ਤੋਂ SIT ਪੁੱਛਗਿਛ ਕਰੇਗੀ, ਮਾਮਾਲ ਬਹਿਬਲ ਗੋਲੀ ਕਾਂਡ

13 ਅਕਤੂਬਰ – ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਕੋਟਕਪੂਰਾ ਤੇ ਬਹਿਬਲ ਵਿੱਚ ਜੋ ਗੋਲੀ ਕਾਂਡ ਹੋਇਆ ਸੀ। ਉਸ ਨੂੰ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਐਸ ਆਈ ਟੀ ਨੇ ਚੰਡੀਗੜ੍ਹ ਤਿੰਨ ਘੰਟੇ ਪੁੱਛਗਿੱਛ ਕੀਤੀ ਸੀ। ਉਸ ਤੋਂ ਬਾਅਦ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਅੱਜ ਫਿਰ ਦੁਬਾਰਾ ਐਸ ਆਈ ਟੀ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਐਸ ਆਈ ਟੀ 14 ਸਤੰਬਰ ਨੂੰ ਪੁੱਛਗਿੱਛ ਕਰ ਚੁੱਕੀ ਹੈ।
।ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਚ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਛ ਗਿੱਛ ਕਰਨ ਮਗਰੋਂ ਹੁਣ ਵੀਰਵਾਰ 13 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਇਕ ਵਾਰ ਫ਼ਿਰ ਤਲਬ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੂੰ ਸੈਕਟਰ 32, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਇੰਸਟੀਚਿਊਟ ਵਿਖ਼ੇ ਪੁੱਛਗਿੱਛ ਲਈ ਬੁਲਾਇਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸੁਖ਼ਬੀਰ ਸਿੰਘ ਬਾਦਲ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ।

Related posts

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

punjabdiary

ਫਰਜੀ ਵਿਦੇਸ਼ੀ ਰਿਸ਼ਤੇਦਾਰ ਬਣ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਤਿੰਨ ਕਾਬੂ

punjabdiary

ਪੰਜਾਬ ਵਿੱਚ ਬਿਜਲੀ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ: ਛੋਟੇ ਕੱਪੜਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ, ਵਰਦੀ ਨਾ ਪਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

Balwinder hali

Leave a Comment