Breaking- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਦੋਇਮ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ, ਹੁਣ ਗੱਦੀ ਤੇ ਕੌਣ ਬੈਠੇਗਾ?
9 ਸਤੰਬਰ – ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਦੋਇਮ ਦਾ ਅੱਜ ਜਿਥੇ ਉਹ ਰਹੇ ਸਨ ਉਸੇ ਸਥਾਨ ਤੇ ਦੁਪਹਿਰ ਵੇਲੇ ਉਹਨਾਂ ਦਾ ਦੇਹਾਂਤ ਹੋ ਗਿਆ। ਉਹ 96 ਸਾਲਾਂ ਦੇ ਸਨ ਤੇ ਬੀਤੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਕਈ ਮੁਸ਼ਕਿਲਾ ਜੂਝ ਰਹੇ ਸਨ ਜਿਸ ਕਰਕੇ ਉਹ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਇਥੇ ਬਾਲਮੋਰਲ ਕੈਸਲ ਵਿੱਚ ਰਹਿ ਰਹੇ ਸਨ। ਸਿਹਤ ਠੀਕ ਨਾ ਹੋਣ ਦੀਆਂ ਖ਼ਬਰਾਂ ਮਗਰੋਂ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਸਨ।
ਮਹਾਰਾਣੀ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪ੍ਰਿੰਸ ਚਾਰਲਸ ਬਰਤਾਨੀਆ ਦੀ ਗੱਦੀ ’ਤੇ ਬੈਠੇਗਾ। ਉਨ੍ਹਾਂ ਦੇ ਰਾਜ ਵਿੱਚ 15 ਪ੍ਰਧਾਨ ਮੰਤਰੀ ਰਹੇ। ਮਹਾਰਾਣੀ ਨੇ 70 ਸਾਲ ਤੋਂ ਵਧ ਸਮਾਂ ਬਰਤਾਨੀਆ ’ਤੇ ਰਾਜ ਕੀਤਾ। ਉਹ ਸਭ ਤੋਂ ਵੱਡੀ ਉਮਰ ਤੇ ਸਭ ਤੋਂ ਲੰਮਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਸਨ। ਉਨ੍ਹਾਂ ਆਪਣੇ ਪਿਤਾ ਕਿੰਗ ਜਾਰਜ ਚੌਥੇ ਦੇ ਦੇਹਾਂਤ ਮਗਰੋਂ 5 ਫਰਵਰੀ 1952 ਨੂੰ ਬਰਤਾਨੀਆ ਦਾ ਤਖ਼ਤ ਸੰਭਾਲਿਆ ਸੀ। ਪਿਛਲੇ ਸਾਲ ਉਨ੍ਹਾਂ ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।