Image default
About us ਤਾਜਾ ਖਬਰਾਂ

Breaking- ਬਲੀਦਾਨ ਦਿਵਸ ਮੌਕੇ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ

Breaking- ਬਲੀਦਾਨ ਦਿਵਸ ਮੌਕੇ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ

ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੋਨ ਧਾਰਨ

ਫਰੀਦਕੋਟ, 30 ਜਨਵਰੀ – (ਪੰਜਾਬ ਡਾਇਰੀ) ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ ਗਈ ।

Advertisement

ਇਸ ਮੌਕੇ ਜਿਲ੍ਹਾ ਮਾਲ ਅਫਸਰ ਡਾ. ਅਜੀਤਪਾਲ ਸਿੰਘ, ਨਾਇਬ ਤਹਿਸਾਲੀਦਾਰ ਤੋਂ ਇਲਾਵਾ ਪੁਲਿਸ ਅਧਿਕਾਰੀ/ਕਰਮਚਾਰੀ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।

Related posts

Breaking- ਅਮੁਲ ਅਤੇ ਵੇਰਕਾ ਨੇ ਪ੍ਰਤੀ ਲੀਟਰ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

punjabdiary

ਪੰਚਾਇਤੀ ਚੋਣਾਂ ਨੂੰ ਲੈ ਕੇ ਮੂਸੇਵਾਲਾ ਦੀ ਮਾਂ ਦੇ ਮੈਸੇਜ ਨੇ ਪਾਇਆ ਸਸਪੈਂਸ, ਬੋਲੇ-‘…ਮੈਨੂੰ ਮਾਫ਼ ਕਰਨਾ’

punjabdiary

Breaking- ਫਰੀਦਕੋਟ ਜ਼ਿਲ੍ਹੇ ‘ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

punjabdiary

Leave a Comment