Breaking- ਬਹੁਤ ਜਲਦ ਸਿੱਖ ਭਾਈਚਾਰੇ ਦੇ ਲੋਕ ਵੀ ਆਪਣਾ ਵਿਆਹ ਰਜਿਸਟਰ ਕਰਵਾ ਸਕਣਗੇ- ਭਗਵੰਤ ਮਾਨ ਦਾ ਬਿਆਨ
9 ਨਵੰਬਰ – (ਪੰਜਾਬ ਡਾਇਰੀ) ਜਲਦੀ ਹੀ ਸਿੱਖ ਭਾਈਚਾਰੇ ਦੇ ਲੋਕ ਵੀ ਆਪਣੇ ਵਿਆਹ ਰਜਿਸਟਰ ਕਰਵਾ ਸਕਣਗੇ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸਿੱਖ ਕੌਮ ਲਈ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇਹ ਗੱਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਹਰਿਆਣਾ, ਤਾਮਿਲਨਾਡੂ ਅਤੇ ਦਿੱਲੀ ਵਰਗੇ ਕਈ ਸੂਬੇ ਪਹਿਲਾਂ ਹੀ ਆਨੰਦ ਮੈਰਿਜ ਐਕਟ ਲਾਗੂ ਕਰ ਚੁੱਕੇ ਹਨ ਪਰ 2016 ਵਿੱਚ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਪੰਜਾਬ ਪਛੜ ਗਿਆ ਹੈ।
ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…
ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ… pic.twitter.com/2j1jMfX4uy
Advertisement— Bhagwant Mann (@BhagwantMann) November 8, 2022