Image default
About us ਤਾਜਾ ਖਬਰਾਂ

Breaking- ਬਾਦਲਾਂ ਦੀਆਂ ਬੱਸਾਂ ਦਾ ਹੁਣ ਚੰਡੀਗੜ੍ਹ ਵਿਚ ਬਾਦਲਾਂ ਦੀਆਂ ਬੱਸਾਂ ਦੀ No Entery ਸਿਰਫ ਸਰਕਾਰੀ ਬੱਸਾਂ ਹੀ ਚੱਲਣਗੀਆ – ਟਰਾਂਸਪੋਰਟ ਮੰਤਰੀ

Breaking- ਬਾਦਲਾਂ ਦੀਆਂ ਬੱਸਾਂ ਦਾ ਹੁਣ ਚੰਡੀਗੜ੍ਹ ਵਿਚ ਬਾਦਲਾਂ ਦੀਆਂ ਬੱਸਾਂ ਦੀ No Entery ਸਿਰਫ ਸਰਕਾਰੀ ਬੱਸਾਂ ਹੀ ਚੱਲਣਗੀਆ – ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 13 ਦਸੰਬਰ – (ਬਾਬੂਸ਼ਾਹੀ ਨੈਟਵਰਕ) ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਟਰਾਂਸਪੋਰਟ ਸਕੀਮ-2018” ਵਿੱਚ ਸੋਧ ਕਰਕੇ ਇਸ ਨੂੰ “ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022” ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।
ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ‘ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

Related posts

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, ਅਗਲੇ 3 ਸਾਲਾਂ ਤੱਕ ਨਹੀਂ ਲੜ ਸਕਣਗੇ ਚੋਣ

Balwinder hali

Breaking- ਨਸ਼ਾ ਛੁਡਾਊ ਕੇਂਦਰਾਂ ‘ਚ 2 ਲੱਖ 62 ਹਜ਼ਾਰ ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ – ਕੈਬਨਿਟ ਮੰਤਰੀ ਡਾ. ਬਲਬੀਰ

punjabdiary

Breaking- ਪੰਜਵੇ ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਬਲਾਕ ਫਰੀਦਕੋਟ ਵਿੱਚ ਬਲਾਕ ਪੱਧਰੀ ਗਤੀਧਵਿਧੀਆਂ ਜਾਰੀ

punjabdiary

Leave a Comment