Breaking- ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਸਿਹਤ ਮੰਤਰੀ ਦੇ ਮਾੜੇ ਵਤੀਰੇ ਤੋਂ ਦਿੱਤਾ ਅਸਤੀਫਾ
ਫਰੀਦਕੋਟ, 30 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਬਣੀ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੌਰਾ ਕੀਤਾ ਸੀ । ਜਿਸ ਦੌਰਾਨ ਮੰਤਰੀ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੁਰਾਣੇ ਗੱਦੇ ਤੇ ਪਾਇਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਪੰਜਾਬ ਦੇ ਹਸਪਤਾਲਾਂ ਦੇ ਦੌਰੇ ਕੀਤੇ ਜਾ ਰਹੇ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਫਰੀਦਕੋਟ ਵੀ ਪਹੁੰਚੇ ਸਨ ਜਿਥੇ ਉਨ੍ਹਾਂ ਵੱਲੋਂ ਬੰਦ ਪਏ ਵਾਰਡਾਂ ਨੂੰ ਖੋਲਾ ਕੇ ਦੇਖਿਆ ਗਿਆ ਤਾਂ ਮੰਤਰੀ ਨੇ ਮੌਕੇ ਤੇ ਨਾਲ ਖੜੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਉਸ ਵਾਰਡ ਵਿੱਚ ਪਏ ਬੈੱਡ ਤੇ ਪਾਇਆ ਵੀ ਗਿਆ। ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਮੰਤਰੀ ਦੇ ਮਾੜੇ ਵਿਵਹਾਰ ਤੋਂ ਦੁਖੀ ਹੋ ਕੇ ਡਾ. ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਨੂੰ ਭੇਜ ਦਿੱਤਾ ਹੈ। ਉਸ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਜੀਐਨਡੀਐਚ ਦੇ ਮੈਡੀਕਲ ਸੁਪਰਡੈਂਟ ਡਾ. ਕੇਡੀ ਸਿੰਘ ਵੱਲੋਂ ਆਪਣੇ ਅਸਤੀਫੇ ਭੇਜ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਅਸਤੀਫੇ ਸਿਹਤ ਮੰਤਰੀ ਦੇ ਮਾੜੇ ਵਤੀਰੇ ਕਾਰਨ ਹੀ ਭੇਜੇ ਗਏ ਹਨ ।
ਜਿਸ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਮੰਤਰੀ ਵੱਲੋਂ ਕੀਤੇ ਮਾੜੇ ਵਤੀਰੇ ਦੀ ਮਾਫ਼ੀ ਮੰਗਣ ਲਈ ਆਖਿਆ ਜਾ ਰਿਹਾ ਹੈ