Breaking- ਬਾਬਾ ਸ਼ੇਖ ਫਰੀਦ ਆਗਮਨ-ਪੁਰਬ ਮੇਲੇ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਸਬੰਧੀ ਲਗਾਈ ਗਈ ਸਟਾਲ
ਫਰੀਦਕੋਟ, 20 ਸਤੰਬਰ – (ਪੰਜਾਬ ਡਾਇਰੀ) ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ, ਪ੍ਰਦਾਨ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਸ਼ੁੱਭ ਮੌਕੇ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਲੱਗੇ ਮੇਲੇ ਵਿੱਚ ਲੀਗਲ-ਏਡ ਸਟਾਲ ਲਗਾਈ ਗਈ। ਇਸ ਸਟਾਲ ਵਿੱਚ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਆਪ ਸ਼ਮੂਲੀਅਤ ਕਰਦੇ ਹੋਏ ਸਟਾਲ ਨੰਬਰ 6 ਸ਼ੁਰੂ ਕਰਵਾਈ ਗਈ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਉਕਤ ਸਟਾਲ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ, ਜੁਡੀਸ਼ੀਅਲ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਸਟਾਲ ਮਿਤੀ 20.09.2022 ਤੋਂ 28.09.2022 ਤੱਕ ਸਥਾਪਿਤ ਰਹੇਗੀ, ਜਿਸ ਵਿੱਚ ਪੈਨਲ ਐਡਵੇਕਟ ਅਤੇ ਪੈਰਾ ਲੀਗਲ ਵਲੰਟੀਅਰ ਆਮ ਜਨਤਾ ਨੂੰ ਸਾਰੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਮੌਜੂਦ ਰਹਿਣਗੇ।