Image default
ਤਾਜਾ ਖਬਰਾਂ

Breaking- ਬਾਬਾ ਸ਼ੇਖ ਫਰੀਦ ਆਗਮਨ ਪੂਰਬ – 2022 , ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ – ਡਾ. ਰੂਹੀ ਦੁੱਗ

Breaking- ਬਾਬਾ ਸ਼ੇਖ ਫਰੀਦ ਆਗਮਨ ਪੂਰਬ – 2022 , ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ – ਡਾ. ਰੂਹੀ ਦੁੱਗ

ਡਿਪਟੀ ਕਮਿਸ਼ਨਰ ਵੱਲੋਂ ਮੇਲੇ ਦੇ ਪ੍ਰਬੰਧਾਂ ਲਈ ਲਗਾਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ

ਫਰੀਦਕੋਟ, 15 ਸਤੰਬਰ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਅਤੇ ਵਿਰਾਸਤ-ਏ-ਫਰੀਦਕੋਟ ਮੇਲਾ ਜੋ ਕਿ 20 ਸਤੰਬਰ ਤੋਂ 28 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ, ਸਬੰਧੀ ਕੀਤੀਆ ਗਈਆਂ ਫਾਈਨਲ ਤਿਆਰੀਆਂ ਦਾ ਜਾਇਜਾ ਲੈਣ ਲਈ ਇਸ ਸਬੰਧੀ ਗਠਿਤ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੂਰਵ ਵਿੱਚ ਸਿਰਫ਼ ਕੁਝ ਦਿਨਾ ਦਾ ਵਕਫਾ ਹੈ ਤੇ ਇਸ ਸਬੰਧੀ ਸਾਰੇ ਹੀ ਟੀਮ ਇੰਚਾਰਜ ਅਤੇ ਕਮੇਟੀਆਂ ਦੇ ਨੋਡਲ ਅਫਸਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਪ੍ਰਬੰਧਾਂ ਸਬੰਧੀ ਕਿਸੇ ਤਰਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 20 ਸਤੰਬਰ ਤੋਂ 23 ਸਤੰਬਰ ਤੱਕ ਚੱਲਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਅਤੇ 20 ਸਤੰਬਰ ਤੋਂ 28 ਸਤੰਬਰ ਤੱਕ ਚੱਲਣ ਵਾਲੇ ਵਿਰਾਸਤ-ਏ-ਫਰੀਦਕੋਟ ਮੇਲੇ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਅਤੇ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰਾਂ ਦੀਆਂ ਬਣਾਈਆ ਵਸਤਾ, ਵੱਖ-ਵੱਖ ਰਾਜਾਂ ਦੇ ਖਾਣੇ ਦਾ ਲੁਫਤ ਲੈਣ ਅਤੇ ਇਸ ਤੋਂ ਇਲਾਵਾ ਮੇਲੇ ਵਿੱਚ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਵਿੱਚ ਵੀ ਸ਼ਿਰਕਤ ਕਰਨ। ਉਨ੍ਹਾਂ ਲੋਕਾਂ ਨੂੰ ਮੇਲੇ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਦੀ ਅਪੀਲ ਕੀਤੀ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ, ਡੀ.ਆਰ.ਓ. ਡਾ. ਅਜੀਤ ਪਾਲ ਸਿੰਘ, ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ, ਸ੍ਰੀ ਜਸਬੀਰ ਜੱਸੀ, ਸਮੇਤ ਕਮੇਟੀਆਂ ਦੇ ਨੋਡਲ ਅਫਸਰ ਅਤੇ ਮੈਂਬਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement

Related posts

ਮੋਗਾ ‘ਚ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਦਾ ਵਿਰੋਧ, ਕਾਲੇ ਝੰਡੇ ਦਿਖਾ ਕੇ ਰੋਸ ਕੀਤਾ ਪ੍ਰਦਰਸ਼ਨ

punjabdiary

ਗ੍ਰੰਥੀ ਸਿੰਘ ਨੂੰ ਫਸਾਉਣ ਲਈ ਰਚੀ ਗਈ ਸੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼

punjabdiary

Breaking- ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ ਕੈਂਪ

punjabdiary

Leave a Comment