Image default
ਤਾਜਾ ਖਬਰਾਂ

Breaking- ਬੀਬੀ ਜੰਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ, ਸੁਖਬੀਰ ਸਿੰਘ ਬਾਦਲ ਦੀ ਚਿੰਤਾ ਵਧਾਈ

Breaking- ਬੀਬੀ ਜੰਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ, ਸੁਖਬੀਰ ਸਿੰਘ ਬਾਦਲ ਦੀ ਚਿੰਤਾ ਵਧਾਈ

28 ਅਕਤੂਬਰ – ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਪਿਛਲੇ ਸਮੇਂ ਤੋਂ ਚੋਣਾਂ ਹਾਰ ਰਿਹਾ ਹੈ। ਪਾਰਟੀ ਵਿੱਚ ਪਿਛਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਲਈ ਆਵਾਜ਼ਾਂ ਉਠੀਆਂ ਸਨ। ਪਰ ਉਨ੍ਹਾਂ ਆਵਾਜ਼ਾਂ ਨੂੰ ਸੁਖਬੀਰ ਬਾਦਲ ਦੇ ਖਾਸਮਖਾਸ ਬੰਦਿਆਂ ਵੱਲੋਂ ਦਬਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਪਰ ਦੁਬਾਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਨੂੰ ਲੈ ਕੇ ਬਾਗੀ ਸੁਰਾਂ ਉਠੀਆਂ ਹਨ। ਪਿਛਲੇ ਦਿਨਾਂ ਤੋਂ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹੈ ਤੇ ਬਾਗ਼ੀ ਤੇਵਰ ਦਿਖਾ ਰਹੀ ਹੈ। ਜੋ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਨਾਮ ਲਿਫਾਫੇ ਵਿੱਚੋਂ ਨਿਕਲਦਾ ਸੀ ਉਸ ਦਾ ਬੀਬੀ ਜਗੀਰ ਕੌਰ ਨੇ ਵਿਰੋਧ ਕੀਤਾ ਹੈ ਤੇ ਚੋਣਾਂ ਕਰਵਾਉਣ ਦੀ ਮੰਗ ਰੱਖੀ ਹੈ।
ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚਿੰਤਾ ਵਧ ਗਈ ਹੈ। ਇਸ ਲਈ ਉਹ ਖੁਦ ਮੈਦਾਨ ਵਿੱਚ ਉੱਤਰ ਕੇ ਸਭ ਕੁਝ ਠੀਕ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ।
ਇਸੇ ਤਹਿਤ ਵੀਰਵਾਰ ਨੂੰ ਸੁਖਬੀਰ ਬਾਦਲ ਨੇ ਮਾਝਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਖਸਕਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੁੜ ਚੋਣ ਲੜਨ ਦਾ ਮੁੱਦਾ ਭਾਰੂ ਰਿਹਾ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸੁਖਬੀਰ ਬਾਦਲ ਨੇ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਤੇ ਟੀਮ ਦੀ ਕਾਰਗੁਜ਼ਾਰੀ ਬਾਰੇ ਮੈਂਬਰਾਂ ਦੀ ਰਾਏ ਲਈ ਤੇ ਬੀ ਹਾਸਲ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਪੂਰੀ ਟੀਮ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਹੈ।

Related posts

Breaking- ਪੰਜਾਬ ਵਿਚ ਹੁਣ BJP ਵਲੋਂ (ਆਪ) ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ : ਹਰਪਾਲ ਸਿੰਘ ਚੀਮਾ

punjabdiary

ਕੁਲਜੀਤ ਪਾਲ ਸਿੰਘ ਮਾਹੀ ਨੇ ਡੀ.ਪੀ.ਆਈ. ਸੈਕੰਡਰੀ ਦਾ ਚਾਰਜ ਸੰਭਾਲਿਆ

punjabdiary

ਭਾਰਤ ਪਾਕਿਸਤਾਨ ਸਰਹੱਦ ‘ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ

punjabdiary

Leave a Comment