Breaking- ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਦੇਣ ਦਾ ਵਆਦਾ ਕੀਤਾ ਸੀ, ਹੁਣ ਬਿਜਲੀ ਦਰਾਂ ਵਿੱਚ ਵਾਧਾ ਕਰਨਾ ਧੋਖਾ ਹੈ – ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 30 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਕੁਪ੍ਰਬੰਧਨ ਦਾ ਖਮਿਆਜ਼ਾ ਇੰਡਸਟਰੀ ਨੂੰ ਭੁਗਤਣਾ ਪੈ ਰਿਹਾ
ੳਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ 750 ਕਰੋੜ ਰੁਪਏ ਦੇ ਇਸ਼ਤਿਹਾਰੀ ਬਜਟ ਵਿਚ ਕਟੌਤੀ ਕਰ ਕੇ ਬਿਜਲੀ ਨਿਗਮ ਦੇ ਬਕਾਇਆ ਫੰਡ ਜਾਰੀ ਕਰਨ ਤੇ ਨਾਲ ਹੀ ਆਬਕਾਰੀ ਨੀਤੀ ਵਿਚ ਭ੍ਰਿਸ਼ਟਾਚਾਰ ’ਤੇ ਨਕੇਲ ਪਾਉਣ। ਉਹਨਾਂ ਕਿਹਾ ਕਿ ਬਿਜਲੀ ਨਿਗਮ ਨੂੰ ਫੰਡਾਂ ਦੀ ਫੌਰੀ ਲੋੜ ਹੈ ਕਿਉਂਕਿ ਉਸ ਕੋਲ ਤਾਂ ਟਰਾਂਸਫਾਰਮਰਾਂ ਤੇ ਗ੍ਰਿਡਾਂ ਦੀ ਮੁਰੰਮਤ ’ਤੇ ਖਰਚਣ ਵਾਸਤੇ ਵੀ ਪੈਸੇ ਨਹੀ਼ ਹਨ। ਉਹਨਾਂ ਕਿਹਾ ਕਿ ਨਾਲ ਕਿਸਾਨਾਂ ਤੇ ਖੇਤੀ ਅਰਥਚਾਰਾ ਪ੍ਰਭਾਵਤ ਹੋਵੇਗਾ। ਉਹਨਾਂ ਮੰਗ ਕੀਤੀ ਕਿ ਇੰਡਸਟਰੀ ਲਈ ਬਿਜਲੀ ਦਰਾਂ ਵਿਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਕਿਹਾ ਕਿ ਇੰਡਸਟਰੀ ਸੈਕਟਰ ਲਈ ਸਹੂਲਤਾਂ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੱਧ ਪੈਦਾ ਹੋ ਸਕਣ ।