Breaking- ਭਗਵੰਤ ਮਾਨ ਨੇ ਕਿਹਾ ਕਿ ਕੌਮਾਂਰੀ ਦਿਵਸ ਮੌਕੇ 21 ਫਰਵਰੀ ਤੱਕ ਸੂਬੇ ਦੇ ਸਾਰੇ ਸਾਈਨ ਬੋਰਡਾਂ ਤੇ ਪੰਜਾਬੀ ਨੂੰ ਤਰਜੀਬ ਦਿੱਤੀ ਜਾਵੇ
19 ਨਵੰਬਰ – ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਕਈ ਵਾਰ ਸਰਕਾਰਾਂ ਤੇ ਸਵਾਲ ਉਠਦੇ ਰਹੇ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ਕਰਨ ਦੇ ਆਦੇਸ਼ ਦਿੱਤੇ ਹਨ। ਮਾਨ ਨੇ ਹੁਕਮ ਕੀਤੇ ਹਨ ਕਿ ਸਾਰੇ ਸਾਈਨ ਬੋਰਡਾਂ ਤੇ ਪਹਿਲਾਂ ਪੰਜਾਬੀ ਭਾਸ਼ਾ ਹੋਵੇਗੀ ਤੇ ਦੂਜੀਆਂ ਭਾਸ਼ਾਵਾਂ ਬਾਅਦ ਵਿੱਚ ਲਿਖੀਆਂ ਹੋਈਆਂ ਚਾਹੀਦੀਆਂ ਹਨ। ਉਨ੍ਹਾਂ ਸਮੂਹ ਸੰਸਥਾਵਾਂ ਤੇ ਅਦਾਰਿਆਂ ਨੂੰ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਲਈ ਕਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੌਮਾਂਤਰੀ ਭਾਸ਼ਾ ਦਿਵਸ ਮੌਕੇ 21 ਫਰਵਰੀ ਤੱਕ ਸੂਬੇ ਦੇ ਸਾਰੇ ਸਾਈਨ ਬੋਰਡਾਂ ‘ਤੇ ਪੰਜਾਬੀ ਨੂੰ ਤਰਜੀਹ ਦਿੱਤੀ ਜਾਣੀ ਚਾਹੀਦਾ ਹੈ, ਉਸ ਤੋਂ ਬਾਅਦ ਹੋਰ ਭਾਸ਼ਾਵਾਂ ਵਿੱਚ ਲਿਖਿਆ ਜਾਵੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 21 ਫਰਵਰੀ ਤੋਂ ਬਾਅਦ ਪ੍ਰਸ਼ਾਸਨ ਇਸ ਸਬੰਧੀ ਸਖ਼ਤੀ ਨਾਲ ਕੰਮ ਕਰੇਗਾ।
ਇਸ ਤੋਂ ਪਹਿਲਾਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਿਵਲ ਸੇਵਾਵਾਂ (ਸੇਵਾਵਾਂ ਦੀਆਂ ਜਨਰਲ ਅਤੇ ਆਮ ਸ਼ਰਤਾਂ) ਨਿਯਮ, 1994 ਅਤੇ ਪੰਜਾਬ ਰਾਜ (ਗਰੁੱਪ-ਡੀ) ਸੇਵਾ ਨਿਯਮ, 1963 ਦੇ ਨਿਯਮ 17 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਮੁਤਾਬਕ ਪੰਜਾਬ ਸਰਕਾਰ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ।