Breaking- ਭਗਵੰਤ ਮਾਨ 23 ਅਗਸਤ ਨੂੰ ਚੰਡੀਗੜ੍ਹ ਵਿਖੇ 4,358 ਭਰਤੀ ਉਮੀਦਵਾਰ ਕਾਂਸਟੇਬਲਾਂ ਨੂੰ
ਨਿਯੁਕਤੀ ਪੱਤਰ ਸੌਪਣਗੇ
ਚੰਡੀਗੜ੍ਹ, 18 ਅਗਸਤ – ਪੰਜਾਬ ਵਿੱਚ ਕਾਂਸਟੇਬਲਾਂ ਭਰਤੀ ਉਮੀਦਵਾਰਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਮਾਨ ਸਰਕਾਰ 4358 ਕਾਂਸਟੇਬਲਾਂ ( 4358 ਕਾਂਸਟੇਬਲਾਂ ਦੀਆਂ ਆਸਾਮੀਆਂ ) ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ। ਇਸ ਦੇ ਲਈ 23 ਅਗਸਤ ਨੂੰ ਚੰਡੀਗੜ੍ਹ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦਾ ਨਤੀਜਾ ਸਹੀ ਤਰੀਕੇ ਨਾਲ ਆਯੋਜਿਤ ਕੀਤਾ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਹੋ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ।