Breaking – ਭਗਵੰਤ ਸਿੰਘ ਮਾਨ ਸਰਕਾਰ ਵੀ ਗਰੀਬਾਂ ਨੂੰ ਮਾਰਨ ਲਈ ਤੁਰੀ ਕੇਂਦਰ ਸਰਕਾਰ ਦੇ ਰਾਹਾ ਤੇ
ਫਰੀਦਕੋਟ, 15 ਮਾਰਚ – (ਪੰਜਾਬ ਡਾਇਰੀ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ.ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਸਾਜਿਸ਼ਾ ਅਧੀਨ ਲੁਕਵੇਂ ਢੰਗ ਨਾਲ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਹੈ ਜਿਸ ਦੀ ਕੜੀ ਵੱਜੋ ਹੀ ਪੰਜਾਬ ਸਰਕਾਰ ਵੱਲੋਂ ਰਿਲਾਇੰਸ ਜੀਓ ਕੰਪਨੀ ਦੇ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਜਿਸ ਤੋ ਸਿੱਧ ਹੁੰਦਾ ਹੈ ਕਿ ਇਹ ਸਰਕਾਰ ਵੀ ਕਾਰਪੋਰੇਟ ਪੱਖੀ ਤੇ ਗਰੀਬ ਵਰਗ ਦੇ ਲੋਕਾਂ ਦੇ ਵਿਰੋਧੀ ਹੈ ਅਤੇ ਭਗਵੰਤ ਮਾਨ ਸਰਕਾਰ ਵੀ ਗਰੀਬਾਂ ਨੂੰ ਮਾਰਨ ਲਈ ਕੇਂਦਰ ਸਰਕਾਰ ਦੇ ਰਸਤੇ ਤੁਰੀ ਹੋਈ ਹੈ।
ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਫਰੀ ਬਿਜਲੀ ਅਤੇ ਆਮ ਲੋਕਾਂ ਨੂੰ ਛੇਂ ਸੌ ਯੂਨਿਟ ਫਰੀ ਬਿਜਲੀ ਦੇਣ ਦੀ ਗੱਲ ਕਰਦੀ ਹੈ ਤੇ ਦੂਜੇ ਪਾਸੇ ਦੋਹਰੀ ਨੀਤੀ ਅਪਣਾਉਂਦੇ ਹੋਏ ਚਿੱਪ ਵਾਲੇ ਮੀਟਰ ਲਗਾ ਕੇ ਉਹਨਾਂ ਨੂੰ ਰੀਚਾਰਜ ਕਰਵਾਉਣ ਲਈ ਉਸ ਵਿੱਚ ਪਹਿਲਾਂ ਹੀ ਪੈਸੇ ਪਵਾਉਣ ਲਈ ਕਹਿ ਰਹੀ ਹੈ ਇਹ ਗੱਲਾ ਸਰਕਾਰ ਦੀ ਦੋਗਲੀ ਨੀਤੀ ਨੂੰ ਸਪੱਸ਼ਟ ਕਰਦੀਆ ਹਨ ਇਸ ਲਈ ਸਰਕਾਰ ਨੂੰ ਇਹਨਾਂ ਦੋਗਲੀਆਂ ਨੀਤੀਆਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨੀ ਅੰਦੋਲਨ ਦੌਰਾਨ ਜੋ ਮੰਗਾਂ ਕੇਂਦਰ ਸਰਕਾਰ ਨੇ ਮੰਨੀਆਂ ਸੀ ਉਹਨਾਂ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਤੋ ਇਲਾਵਾ ਇੱਕ ਮੰਗ ਬਿਜਲੀ ਸੋਧ ਬਿੱਲ 2020 ਨੂੰ ਵੀ ਵਾਪਸ ਲੈਣਾ ਸੀ ਅਤੇ ਕੇਂਦਰ ਸਰਕਾਰ ਨੇ ਮੰਨਿਆਂ ਸੀ ਕਿ ਉਹ ਬਿਜਲੀ ਸੋਧ ਬਿੱਲ 2020 ਨੂੰ ਲਾਗੂ ਨਹੀਂ ਕਰੇਗੀ ਪਰ ਹੁਣ ਕੇਂਦਰ ਸਰਕਾਰ ਅਸਿੱਧੇ ਢੰਗ ਰਾਹੀਂ ਰਾਜ ਸਰਕਾਰਾਂ ਤੋਂ ਉਸ ਨੂੰ ਲਾਗੂ ਕਰਵਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਅਤੇ ਉਸ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਵਿਸ਼ਵਾਸਘਾਤ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਸਾਜ਼ਿਸ਼ਾਂ ਵਿੱਚ ਸਾਥ ਦਿੱਤਾ ਜਾ ਰਿਹਾ ਹੈ ਅਤੇ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ ਇਸ ਲਈ ਉਹਨਾਂ ਦੀ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਕਾਰਾਂ ਦੀ ਇਸ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਜੋ ਚੋਰੀ ਛੁੱਪੇ ਚਿੱਪ ਵਾਲੇ ਮੀਟਰ ਲਗਾਏ ਗਏ ਹਨ ਉਹਨਾਂ ਨੂੰ ਪੁੱਟਿਆ ਜਾਵੇਗਾ ਅਤੇ ਉਸ ਦੀ ਜਗ੍ਹਾ ਪਹਿਲਾਂ ਵਾਲੇ ਮੀਟਰ ਲਗਵਾਏ ਜਾਣਗੇ ਅਤੇ ਅੱਗੇ ਤੋਂ ਜੇਕਰ ਪੰਜਾਬ ਪਾਵਰਕਾਮ ਜਾਂ ਪੰਜਾਬ ਸਰਕਾਰ ਵੱਲੋਂ ਇਸ ਤਰਾਂ ਦਾ ਕੋਈ ਵੀ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਉਹ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।
ਜਾਰੀ ਕਰਤਾ: ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ।