Breaking- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਬੋਹੜ ਸਿੰਘ ਰੁਪੱਈਆ ਵਾਲਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਦੀ ਅਗਵਾਈ ਵਿੱਚ ਹੋਈ
ਬੰਦੀ ਸਿੰਘਾਂ ਦੀ ਰਿਹਾਈ ਲਈ, 6 ਫਰਵਰੀ ਨੂੰ ਕੌਮੀ ਇੰਨਸਾਫ ਮੋਰਚੇ ਵਿੱਚ bku ਸਿੱਧੂਪੁਰ 10 ਹਜ਼ਾਰ ਦਾ ਜੱਥਾ ਲੈ ਕੇ ਸ਼ਮੂਲੀਅਤ ਕਰੇਗੀ।
ਫਰੀਦਕੋਟ, 4 ਫਰਵਰੀ – (ਪੰਜਾਬ ਡਾਇਰੀ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਬੋਹੜ ਸਿੰਘ ਰੁਪੱਈਆ ਵਾਲਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਦੀ ਅਗਵਾਈ ਵਿੱਚ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ 6 ਫਰਵਰੀ ਨੂੰ ਕੌਮੀ ਇੰਨਸਾਫ ਮੋਰਚੇ ਵਿੱਚ bku ਸਿੱਧੂਪੁਰ 10 ਹਜ਼ਾਰ ਦਾ ਜੱਥਾ ਲੈ ਕੇ ਸ਼ਮੂਲੀਅਤ ਕਰੇਗੀ। ਜਿਸ ਦੇ ਸੰਬੰਧ ਵਿੱਚ ਅੱਜ ਮੀਟਿੰਗ ਕਰਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਜੇਲ੍ਹਾ ਵਿੱਚ ਇਸ ਤਰ੍ਹਾਂ ਦੇ ਵੀ ਬੰਦੀ ਸਿੰਘ ਅਤੇ ਹੋਰ ਵੀਰ ਅੰਦਰ ਹਨ ਜੋ ਨਿਕੀ ਉਮਰੇ ਜੇਲ੍ਹ ਵਿੱਚ ਬੰਦ ਕਰ ਦਿੱਤੇ ਗਏ ਤੇ ਉਹ ਆਪਣੀ ਕਾਗਜ਼ੀ ਸਜਾ ਪੂਰੀ ਕਰਕੇ ਵੀ ਅੰਦਰ ਬੰਦ ਹਨ ਅਤੇ ਪਿੱਛਿਓਂ ਉਨ੍ਹਾਂ ਦੇ ਮਾਂ-ਬਾਪ ਵੀ ਇਸ ਦੁਨੀਆ ਤੋਂ ਚੱਲ ਵਸੇ ਪ੍ਰੰਤੂ ਸਰਕਾਰਾਂ ਦੀ ਨਲਾਇਕੀ ਕਾਰਨ ਅਤੇ ਬੰਦੀ ਸਿੰਘਾਂ ਅਤੇ ਹੋਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਵੀਰਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਪੱਖਪਾਤ ਕਾਰਨ ਉਹ ਅੱਜ ਵੀ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਹਨ ਜਿਸ ਲਈ ਧਰਮ ਦੇ ਵਿਅਕਤੀ ਨੂੰ ਹਰ ਇਕ ਇਨਸਾਨ ਨੂੰ ਉਨ੍ਹਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਮਾਰਦੇ ਹੋਏ ਕੌਮੀ ਇਨਸਾਫ ਮੋਰਚਾ ਮੁਹਾਲੀ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਨਾਲ: ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ,ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ,ਰਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਸੁਖਮੰਦਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ ਆਦਿ ਆਗੂ ਹਾਜ਼ਰ ਸਨ।
ਜਾਰੀ ਕਰਤਾ: ਬੋਹੜ ਸਿੰਘ ਰੁਪੱਈਆ ਵਾਲਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ।