Image default
ਤਾਜਾ ਖਬਰਾਂ

Breaking- ਭਾਰਤੀ ਕਿਸਾਨ ਯੂਨੀਅਨ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਰੋਸ ਇਕੱਠ ਕੀਤਾ

Breaking- ਭਾਰਤੀ ਕਿਸਾਨ ਯੂਨੀਅਨ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਰੋਸ ਇਕੱਠ ਕੀਤਾ

ਬਠਿੰਡਾ, 13 ਫਰਵਰੀ – ਬਾਬੂਸ਼ਾਹੀ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਦਿੱਤੇ ਸੱਦੇ ਤਹਿਤ ਅੱਜ ਜ਼ਿਲਾ ਬਠਿੰਡਾ ਵੱਲੋਂ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਮਿਨੀ ਸਕੱਤਰੇਤ ਅੱਗੇ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ’ਤੇ ਰਿਹਾਅ ਕੀਤਾ ਜਾਵੇ।
ਇਸ ਤੋਂ ਇਲਾਵਾ ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ( ਟ੍ਰਾਇਲ ) ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਕੈਦੀਆਂ ਨੂੰ ਰਿਹਾਅ ਕਰਨ ਤੋਂ ਇਲਾਵਾ ਢੁੱਕਵਾਂ ਮੁਆਵਜ਼ਾ ਵੀ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਜਥੇਬੰਦੀ ਸਮਝਦੀ ਹੈ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਦੋਸ਼ੀ ਹਨ।
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੁਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਅਨੁਸਾਰ ਇਹਨਾਂ ਘਾਣ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ।
ਜਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬਗੀ ਨੇ ਕਿਹਾ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ‘ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ।
ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਦਿੱਲੀ ਅੰਦੋਲਨ ਦੌਰਾਨ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬੇਸ਼ੁਮਾਰ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ।

Related posts

ਸਿਰ ‘ਤੇ ਲੱਗੀ ਸੀ ਸੱਟ, ਖੂਨ ਦੀ ਬਜਾਏ ਨਿਕਲ ਆਏ ਸਿੰਗ, ਵਾਰ ਵਾਰ ਵੱਢ ਰਿਹਾ ਹੈ ਸਿੰਗਾਂ ਨੂੰ ਵਿਅਕਤੀ

Balwinder hali

Breaking- ਮਾਪੇ ਅਧਿਆਪਕ ਮਿਲਣੀ ਸਰਕਾਰੀ ਮਿਡਲ ਸਕੂਲ ਮੰਡਵਾਲਾ ਵਿਖੇ ਰੱਖੀ ਗਈ।

punjabdiary

Breaking- ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸ. ਭਗਤ ਸਿੰਘ ਦਾ ਜਨਮ-ਦਿਨ ਮਨਾਇਆ

punjabdiary

Leave a Comment