Breaking- ਮਰਨ ਵਰਤ ਤੇ ਬੈਠੇ ਕਿਸਾਨ ਆਗੂ ਨੇ ਹਸਪਤਾਲ ਜਾਣ ਤੋਂ ਇਨਕਾਰ ਕੀਤਾ ਜਿਸ ਨਾਲ ਪ੍ਰਸ਼ਾਸਨ ਦੇ ਸਾਹਮਣੇ ਵੱਡੀ ਚਿੰਤਾ ਦਾ ਕਾਰਨ ਹੈ
21 ਨਵੰਬਰ – ਪੰਜਾਬ ਦੇ ਫਰੀਦਕੋਟ ਵਿੱਚ ਬੀਤੇ ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦਾ ਬੀਪੀ ਲੋਆ ਹੋ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਤਰੁੰਤ ਹਸਪਤਾਲ ਦਾਖਲ ਕਰਵਾਉਣ ਦੀ ਸਲਾਹ ਦਿੱਤੀ ਹੈ। ਪਰ ਕਿਸਾਨ ਆਗੂ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪ੍ਰਸ਼ਾਸਨ ਜਗਜੀਤ ਸਿੰਘ ਡੱਲੇਵਾਲ ਨੂੰ ਧੱਕੇ ਨਾਲ ਚੱਕੇ ਹਸਪਤਾਲ ਦਾਖਲ ਕਰਵਾ ਸਕਦਾ ਹੈ।
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਾਈਵੇਅ ਨੰਬਰ-54 ਉੱਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਸ ਦਾ ਮਰਨ ਵਰਤ ਜਾਰੀ ਰਹੇਗਾ ਤੇ ਹਾਈਵੇਅ ’ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ ਕਿਸਾਨ ਅੰਦੋਲਨ ਨੂੰ ਹੋਰ ਮਘਾ ਸਕਦਾ ਹੈ।
ਮਰਨ ਵਰਤ ਦੇ ਦੂਸਰੇ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਮੰਨ ਕੇ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਿਸ ਕਰ ਕੇ ਉਨ੍ਹਾਂ ਨੂੰ ਤਿੱਖਾ ਸੰਘਰਸ਼ ਵਿੱਢਣਾ ਪਿਆ। ਕਿਸਾਨ ਆਗੂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਖੱਬੀਆਂ ਧਿਰਾਂ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਖੁੱਲ੍ਹ ਕੇ ਭੜਾਸ ਕੱਢੀ। ਇਸੇ ਦੌਰਾਨ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲ ਕਰ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।