Image default
ਤਾਜਾ ਖਬਰਾਂ

Breaking- ਮਹਿਲਾ ਐਸ.ਐਚ.ਓ. ਖਿਲਾਫ ਰਿਸ਼ਵਤ ਦੇ ਕੇਸ ਦੀ ਜਾਂਚ ਚੱਲ ਰਹੀ ਸੀ, ਜ਼ਿਲ੍ਹਾ ਪੁਲਿਸ ਨੂੰ ਇਸ ਦੀ ਜਾਣਕਾਰੀ ਨਹੀਂ ਸੀ

Breaking- ਮਹਿਲਾ ਐਸ.ਐਚ.ਓ. ਖਿਲਾਫ ਰਿਸ਼ਵਤ ਦੇ ਕੇਸ ਦੀ ਜਾਂਚ ਚੱਲ ਰਹੀ ਸੀ, ਜ਼ਿਲ੍ਹਾ ਪੁਲਿਸ ਨੂੰ ਇਸ ਦੀ ਜਾਣਕਾਰੀ ਨਹੀਂ ਸੀ

17 ਨਵੰਬਰ – ਪੰਜਾਬ ਪੁਲਿਸ ਦੀ ਔਰਤ ਇੰਸਪੈਕਟਰ ਅਮਨਜੀਤ ਕੌਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਰਿਸ਼ਵਤ ਦੇ ਚੱਲ ਰਹੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਦੀ ਔਰਤ ਇੰਸਪੈਕਟਰ ਅਮਨਜੀਤ ਕੌਰ ਨੂੰ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸਰਾਭਾ ਨਗਰ ਦੇ ਥਾਣੇ ਦੀ ਮੁਖੀ ਲਿਵਾਇਆ ਸੀ। ਪਰ ਇੰਸਪੈਕਟਰ ਅਮਨਜੀਤ ਕੌਰ ਤੇ ਪਹਿਲਾਂ ਹੀ ਮੁਹਾਲੀ ਸਾਈਬਰ ਕ੍ਰਾਈਮ ਵਿੱਚ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਜਾਂਚ ਚੱਲ ਰਹੀ ਸੀ। ਜਦੋਂ ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਪਤਾ ਲੱਗਾ ਤਾਂ ਉਨ੍ਹਾਂ ਐਸ ਐਚ ਓ ਅਮਨਜੀਤ ਕੌਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ । ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਹਿਲਾ ਐਸ.ਐਚ.ਓ. ਖ਼ਿਲਾਫ਼ ਰਿਸ਼ਵਤ ਦੇ ਦੋਸ਼ਾਂ ਤਹਿਤ ਜਾਂਚ ਚੱਲ ਰਹੀ ਸੀ। ਜਾਂਚ ਇਸ ਦੌਰਾਨ ਹੀ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਪੁਲੀਸ ਨੂੰ ਵੀ ਮਹਿਲਾ ’ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਮਹਿਲਾ ਪੁਲੀਸ ਅਧਿਕਾਰੀ ਨੇ ਥਾਣੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੂੰ ਇਹ ਜਾਣਕਾਰੀ ਦਿੱਤੀ ਸੀ। ਇਸ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮਹਿਲਾ ਐਸਐਚਓ ਅਮਨਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।

Related posts

Breaking- ਅੱਜ ਹੋਵੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਵਾਪਸੀ

punjabdiary

ਡਾ. ਦੇਵਿੰਦਰ ਸੈਫੀ ਤੇ ਸਵਰਨਜੀਤ ਸਵੀ ਦੀਆਂ ਕਵਿਤਾਵਾਂ ’ਤੇ ਇਤਾਲਵੀ ਅਤੇ ਪੰਜਾਬੀ ਵਿਦਵਾਨਾਂ ਵਲੋਂ ਪ੍ਰਭਾਵਸ਼ਾਲੀ ਚਰਚਾ

punjabdiary

Breaking- ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ-ਵਧੀਕ ਜ਼ਿਲਾ ਮੈਜਿਸਟ੍ਰੇਟ

punjabdiary

Leave a Comment