Breaking- ਮਹਿੰਗਾਈ ਦੇ ਦੌਰ ਵਿਚ ਪੰਜਾਬ ਸਰਕਾਰ ਵਲੋਂ ਸਸਤਾ ਰਾਸ਼ਨ ਘਰ ਤੱਕ ਪਹੁੰਚਾਉਣ ਤੱਕ ਐਲਾਨ 1 ਅਕਤੂਬਰ ਤੋਂ
ਚੰਡੀਗੜ੍ਹ, 16 ਅਗਸਤ – (ਪੰਜਬਾ ਡਾਇਰੀ) ਮਹਿੰਗਾਈ ਦੇ ਦੌਰ ਵਿਚ ਕਣਕ ਅਤੇ ਆਟੇ ਦੀਆਂ ਕੀਮਤਾਂ ਵਿਚ ਜ਼ਬਰਦਸਤ ਵਾਧਾ ਹੋਇਆ ਹੈ। ਇਸ ਕਾਰਨ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿਚ ਆਟੇ ਦੀ ਹੋਮ ਡਲਿਵਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਹੂਲਤ 1 ਅਕਤੂਬਰ 2022 ਤੋਂ ਉਪਲਬਧ ਹੋਵੇਗੀ।
ਪੰਜਾਬ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੇ ਆਪਣੇ ਐਲਾਨ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਹਰੇਕ ਲਾਭਪਾਤਰੀ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਜਾਂ ਆਟਾ ਦਿੱਤਾ ਜਾਵੇਗਾ।