Image default
ਅਪਰਾਧ ਤਾਜਾ ਖਬਰਾਂ

Breaking- ਮਾਸਟਰਮਾਇੰਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਪੁਲਿਸ ਨੇ ਕੀਤਾ ਗ੍ਰਿਫਤਾਰ, ਮੂਸੇਵਾਲਾ ਦੇ ਕਤਲ ਵਿਚ ਜਿਸਦੀ ਅਹਿਮ ਭੂਮਿਕਾ

Breaking- ਮਾਸਟਰਮਾਇੰਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਪੁਲਿਸ ਨੇ ਕੀਤਾ ਗ੍ਰਿਫਤਾਰ, ਮੂਸੇਵਾਲਾ ਦੇ ਕਤਲ ਵਿਚ ਜਿਸਦੀ ਅਹਿਮ ਭੂਮਿਕਾ

30 ਅਗਸਤ – ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਬਹੁਤਿਆ ਨੂੰ ਪੁਲਿਸ ਨੇ ਫੜ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲੋੜੀਂਦਾ ਮਾਸਟਰਮਾਇੰਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਟਰੇਸ ਹੋ ਗਈ ਹੈ। ਇਹ ਦੋਨੇ ਸਚਿਨ ਤੇ ਅਨਮੋਲ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟ ਬਣਾ ਕੇ ਬਾਹਰ ਭੱਜ ਗਏ ਸਨ। ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸਚਿਨ ਅਤੇ ਅਨਮੋਲ ਦੀ ਭੂਮਿਕਾ ਸਾਹਮਣੇ ਆਈ ਤਾਂ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਸਚਿਨ ਨੂੰ ਫਰਜ਼ੀ ਪਾਸਪੋਰਟ ਜ਼ਰੀਏ ਅਜ਼ਰਬਾਈਜਾਨ ਪਹੁੰਚਣ ‘ਤੇ ਕਰੀਬ ਇਕ ਮਹੀਨਾ ਪਹਿਲਾਂ ਫੜਿਆ ਗਿਆ ਸੀ ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਕ੍ਰਿਮੀਨਲ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ।
ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। ਮੂਸੇਵਾਲਾ ਨੂੰ ਕਤਲ ਕਰਨ ਤੋਂ ਪਹਿਲਾਂ ਲਾਰੈਂਸ ਨੇ ਉਨ੍ਹਾਂ ਦੇ ਨਕਲੀ ਪਾਸਪੋਰਟ ਬਣਾਏ ਸਨ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਥਾਪਨ ਨੇ ਬਾਅਦ ਵਿੱਚ ਇੱਕ ਟੀਵੀ ਚੈਨਲ ਨੂੰ ਫੋਨ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Related posts

Breaking- ਮਹਿਲਾ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਕੇਂਦਰ ਵਿਖੇ ਵਿਸ਼ੇਸ਼ ਸਮਾਗਮ 7 ਮਾਰਚ ਨੂੰ – ਡਾ. ਰੂਹੀ ਦੁੱਗ

punjabdiary

Breaking- ਜਾਨ ਬਚਾਉਣ ਲਈ ਦੋ ਕਰੋੜ ਦੀ ਪੇਸ਼ਕਸ਼ ਕੀਤੀ ਸੀ : ਗੋਲਡੀ ਬਰਾੜ

punjabdiary

Breaking-‘ਪਾਕਿਸਤਾਨ’ ਦੀ ਨਾਪਾਕ ਹਰਕਤ, ਸਰਹੱਦ ‘ਤੇ ਡਰੋਨ ਦੀ ਹਲਚਲ, BSF ਨੇ ਕੀਤੇ 39 ਰਾਊਂਡ ਫਾਇਰ

punjabdiary

Leave a Comment