Breaking- ਮੁੱਖ ਮੰਤਰੀ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਸਿਆਸੀ ਇਸ਼ਤਿਹਾਰ ਛਾਪਣ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ
ਨਵੀਂ ਦਿੱਲੀ, 12 ਜਨਵਰੀ – (ਬਾਬੂਸ਼ਾਹੀ ਬਿਊਰੋ) ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪਾਰਟੀ ਦਾ ਅਕਸ ਚਮਕਾਉਣ ਲਈ ਕਥਿਤ ਤੌਰ ‘ਤੇ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਇਹ ਨੋਟਿਸ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ ‘ਆਪ’ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਜਾਰੀ ਹੋਇਆ ਹੈ। 10 ਦਿਨਾਂ ਦੇ ਅੰਦਰ ਪੈਸੇ ਜਮ੍ਹਾ ਕਰਵਾਉਣ ਦੇ ਨਿਰਦੇਸ਼ ।